ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Thursday, May 02, 2024 - 10:54 AM (IST)
ਬਟਾਲਾ (ਜ. ਬ., ਯੋਗੀ)-ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਡੈਨੀਅਲ ਮਸੀਹ ਉਰਫ ਸੰਨੀ ਪੁੱਤਰ ਸ਼ਿੰਗਾਰਾ ਮਸੀਹ ਵਾਸੀ ਪਿੰਡ ਮਲਕਪੁਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰੇਲੂ ਕੰਮ ਲਈ ਜਾ ਰਿਹਾ ਸੀ। ਜਦੋਂ ਇਹ ਕੁਝ ਹੀ ਦੂਰੀ ’ਤੇ ਸਥਿਤ ਦਿਆਲਗੜ੍ਹ-ਮਲਕਪੁਰ ਲਿੰਕ ਰੋਡ ’ਤੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ
ਏ. ਐੱਸ. ਆਈ. ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਣ ’ਤੇ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਥਾਣਾ ਸਦਰ ਵਿਖੇ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਵਾਹਨ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸ ਮੌਕੇ ਏ. ਐੱਸ. ਆਈ. ਦਲਬੀਰ ਸਿੰਘ ਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8