ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ

Monday, Jul 29, 2024 - 03:57 PM (IST)

ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ

ਗੁਰਦਾਸਪੁਰ(ਵਿਨੋਦ, ਹਰਮਨ)-ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ’ਤੇ ਸਿਟੀ ਪੁਲਸ ਗੁਰਦਾਸਪੁਰ ਨੇ ਧਾਰਾ 106 ਬੀ. ਐੱਨ. ਐੱਸ. ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਹਕੂਮਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਛੀਨਾ ਬੇਟ ਥਾਣਾ ਪੁਰਾਣਾ ਸ਼ਾਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਲੜਕਾ ਜਸਵਿੰਦਰ ਸਿੰਘ ਘਰੋਂ ਕੱਪੜੇ ਖਰੀਦਣ ਗੁਰਦਾਸਪੁਰ ਗਿਆ ਸੀ ਪਰ ਕਿਸੇ ਅਣਪਛਾਤੇ ਵਿਅਕਤੀ ਨੇ ਦੱਸਿਆ ਕਿ ਤੁਹਾਡੇ ਲੜਕੇ ਜਸਵਿੰਦਰ ਸਿੰਘ ਨੂੰ ਕੋਈ ਅਣਪਛਾਤਾ ਵਾਹਨ ਦਾਣਾ ਮੰਡੀ ਬਾਈਪਾਸ ਸਾਹਮਣੇ ਰਾਮ ਨਗਰ ਭੂਨ ਨਜ਼ਦੀਕ ਟੱਕਰ ਮਾਰ ਗਿਆ ਹੈ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਹੈ।

ਉਸ ਨੇ ਦੱਸਿਆ ਕਿ ਉਸ ਨੇ ਮੌਕੇ ’ਤੇ ਪਹੁੰਚ ਕੇ ਆਪਣੇ ਲੜਕੇ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਡੈਸ ਹਾਊਸ ਜਮਾਂ ਕਰਵਾਇਆ। ਦੂਜੇ ਪਾਸੇ ਸਬ-ਇੰਸਪੈਕਟਰ ਹਰਮੇਸ ਕੁਮਾਰ ਨੇ ਦੱਸਿਆ ਕਿ ਹਕੂਮਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ।


author

Shivani Bassan

Content Editor

Related News