ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ, ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ

Monday, Feb 13, 2023 - 11:21 AM (IST)

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ, ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ

ਬਟਾਲਾ (ਸਾਹਿਲ)- ਜ਼ਹਿਰੀਲੀ ਦਵਾਈ ਖਾਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਾਕਰੀ ਮੁਤਾਬਕ ਬਲਵੰਤ ਸਿੰਘ (24) ਪੁੱਤਰ ਲਖਵਿੰਦਰ ਸਿੰਘ ਵਾਸੀ ਵਡਾਲਾ ਗ੍ਰੰਥੀਆਂ, ਜੋ ਕਿ ਆਪਣਾ ਖੇਤੀਬਾੜੀ ਦਾ ਕੰਮ ਕਰਦਾ ਸੀ। ਪਿਛਲੇ ਲੰਮੇ ਸਮੇਂ ਤੋਂ ਘਰੇਲੂ ਪ੍ਰੇਸ਼ਾਨੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਦਿਨ ਉਸ ਨੇ ਭੁਲੇਖੇ ਨਾਲ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਪਹਿਲਾਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ, ਜਿਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ

ਉਕਤ ਮਾਮਲੇ ਸਬੰਧੀ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਹਰਦੀਤ ਸਿੰਘ ਅਤੇ ਏ. ਐੱਸ. ਆਈ. ਬਲਜੀਤ ਸਿੰਘ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਸੀਆਰਪੀ.ਸੀ ਤਹਿਤ ਬਣਦੀ ਕਾਨੂੰਨ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News