ਭੇਤਭਰੀ ਹਾਲਾਤ ’ਚ ਨੌਜਵਾਨ ਦੀ ਮੌਤ

02/13/2024 5:39:41 PM

ਬਟਾਲਾ (ਸਾਹਿਲ)- ਸਥਾਨਕ ਅੰਮ੍ਰਿਤਸਰ ਰੋਡ ਤੋਂ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੱਡਾ ਘਸੀਟਪੁਰ ਨੇੜੇ ਸਥਿਤ ਗੈਸ ਏਜੰਸੀ ਦੇ ਕੋਲ ਇਕ ਨੌਜਵਾਨ ਮ੍ਰਿਤਕ ਹਾਲਤ ਵਿਚ ਪਿਆ ਹੈ, ਜਿਸ ’ਤੇ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ, ਜਿਸ ਦੌਰਾਨ ਮ੍ਰਿਤਕ ਦੀ ਜੇਬ ’ਚੋਂ ਮਿਲੇ ਆਧਾਰ ਕਾਰਡ ਤੋਂ ਨੌਜਵਾਨ ਦੀ ਪਛਾਣ ਅਭੀ ਸ਼ਰਮਾ ਪੁੱਤਰ ਰਾਮਪਾਲ ਸ਼ਰਮਾ ਵਾਸਰੀ ਗਲੀ ਦੇਵਾ ਸਿੰਘ ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਦੀਨਾਨਗਰ 'ਚ ਵਾਪਰਿਆ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ

ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਡੈੱਡਹਾਊਸ ਵਿਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan