ਭੇਤਭਰੇ ਹਾਲਾਤ ’ਚ ਨੌਜਵਾਨ ਦੀ ਮੌਤ
Tuesday, Oct 08, 2024 - 10:44 AM (IST)
ਬਟਾਲਾ(ਸਾਹਿਲ)- ਭੇਤਭਰੇ ਹਾਲਾਤ ਵਿਚ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਪਰਮਿੰਦਰ ਸਿੰਘ ਤੇ ਏ. ਐੱਸ. ਆਈ. ਮੰਗਲ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਰਸੂਲਪੁਰ, ਜੋ ਕਿ ਪਿੰਡ ਵਿਚ ਕਮਾਦ ਦੇ ਖੇਤਾਂ ਕੋਲ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ, ਨੂੰ ਇਸਦੇ ਪਰਿਵਾਰਕ ਮੈਂਬਰਾਂ ਨੇ ਅੱਡਾ ਧੰਦੋਈ ਵਿਖੇ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ, ਜਿਥੋਂ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਪਰ ਰਸਤੇ ਵਿਚ ਆਉਂਦੇ ਸਮੇਂ ਇਸ ਦੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨਾਂ ’ਤੇ ਬਣਦੀ ਧਾਰਾ ਤਹਿਤ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8