ਵਾਹਨ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ

Tuesday, Jan 14, 2020 - 07:18 PM (IST)

ਵਾਹਨ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ

ਬਟਾਲਾ, (ਜ. ਬ.)- ਬੀਤੀ ਰਾਤ ਨੌਸ਼ਹਿਰਾ ਮੱਝਾ ਸਿੰਘ ਵਿਖੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਚੌਕੀ ਇੰਚਾਰਜ ਪੰਜਾਬ ਸਿੰਘ ਅਤੇ ਰਜਿੰਦਰ ਕੁਮਾਰ ਨੇ ਦੱਸਿਆ ਕਿ ਪੂਰਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚੂਹਡ਼ਚੱਕ ਜੋ ਪਿੰਡ ਦੀ ਸਫ਼ਾਈ ਕਰਦਾ ਸੀ, ਬੀਤੇ ਦਿਨ ਉਹ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਿਸੇ ਕੰਮ ਆਇਆ ਸੀ ਕਿ ਸਡ਼ਕ ਪਾਰ ਕਰਦੇ ਸਮੇਂ ਅਚਾਨਕ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਏ. ਐੱਸ. ਆਈ. ਪੰਜਾਬ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰ ਦਿੱਤੀ ਹੈ।


author

Bharat Thapa

Content Editor

Related News