ਲੈਂਟਰ ਡਿੱਗਣ ਨਾਲ ਰਾਜ ਮਿਸਤਰੀ ਦੀ ਮੌਤ

Friday, Sep 06, 2024 - 02:09 PM (IST)

ਪਠਾਨਕੋਟ (ਸ਼ਾਰਦਾ)-ਪਿੰਡ ਸਿੰਬਲੀ ਵਿਖੇ ਲੈਂਟਰ ਡਿੱਗਣ ਕਾਰਨ ਰਾਜ ਮਿਸਤਰੀ ਦੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਰਾਜ ਮਿਸਤਰੀ ਸੋਹਣ ਲਾਲ ਵਾਸੀ ਕੋਠੀ ਪੰਡਿਤਾਂ ਦੀ ਪਤਨੀ ਪ੍ਰਿਯੰਕਾ ਨੇ ਦੱਸਿਆ ਕਿ ਉਸ ਦਾ ਪਤੀ ਪਿੰਡ ਸਿੰਬਲੀ ’ਚ ਇਕ ਘਰ ’ਚ ਕੰਮ ਕਰ ਰਿਹਾ ਸੀ ਅਤੇ ਬੀਤੇ ਦਿਨੀਂ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਜਿਹੜਾ ਲੈਂਟਰ ਪਾ ਰਿਹਾ ਸੀ, ਉਹ ਲੈਂਟਰ ਡਿੱਗ ਪਿਆ ਹੈ। 

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਤੋਂ ਬਾਅਦ ਘਰੋਂ ਸੋਹਣ ਲਾਲ ਦਾ ਭਰਾ ਗਿਆ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਅਤੇ ਇਲਾਜ ਲਈ ਕੋਟਲੀ ਵਿਖੇ ਇਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਦੁਰਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੀ ਪੁਲਸ ਘਟਨਾ ਸਥਾਨ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News