ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Saturday, Oct 05, 2024 - 06:35 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਰਾਤ ਦੀਨਾਨਗਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਪਿੰਡ ਬਾਠਾਵਾਲ ਨੇੜੇ ਇੱਕ ਪਰਾਲੀ ਦੀਆਂ ਗੱਠਾਂ ਨਾਲ ਲੱਦੀ ਹੋਈ ਟਰਾਲੀ ਦੀ ਸਫ਼ਾਰੀ ਗੱਡੀ ਨਾਲ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਨੌਜਵਾਨ ਦਾ ਗੰਭੀਰ 'ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਹਿਰਾਮਪੁਰ ਓਂਕਾਰ ਸਿੰਘ ਨੇ ਦੱਸਿਆ ਕੀ ਬੀਤੀ ਦੇਰ ਰਾਤ ਬਹਿਰਾਮਪੁਰ ਤੋਂ ਦੀਨਾਨਗਰ ਨੂੰ ਇੱਕ ਟਰਾਲੀ ਟਰੈਕਟਰ ਪਰਾਲੀਆਂ ਦੀਆਂ ਗੱਠਾ ਲੱਦ ਕੇ ਜਾ ਰਹੀ ਸੀ ਜਦ ਪਿੰਡ ਬਾਠਾਵਾਲਾ ਨੇੜੇ ਪਹੁੰਚੀ ਤਾਂ ਦੀਨਾਨਗਰ ਵਾਲੀ ਸਾਈਡ ਤੋਂ ਆ ਰਹੀ ਸਫਾਰੀ ਨਾਲ ਜ਼ੋਰਦਾਰ ਟੱਕਰ ਹੋ ਗਈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਜਿਸ ਕਾਰਨ ਮੌਕੇ 'ਤੇ ਸਫਾਰੀ ਗੱਡੀ ਚਲਾ ਰਹੇ ਚਾਲਕ ਦੀ ਬਾਂਹ ਕੱਟੀ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਬਾਕੀ ਨੌਜਵਾਨ ਵਾਲ-ਵਾਲ ਬਚੇ। ਇਸ ਦੌਰਾਨ ਟਰਾਲੀ ਚਾਲਕ ਹਨ੍ਹੇਰੇ ਦਾ ਫ਼ਾਇਦਾ ਲੈਂਦਾ ਹੋਇਆ ਫ਼ਰਾਰ ਹੋ ਗਿਆ। ਬਹਿਰਾਮਪੁਰ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਆਪਣੇ ਕਬਜ਼ੇ 'ਚ ਲੈ ਗਏ ਅਤੇ ਟਰਾਲੀ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਉਰਫ ਲੱਭਾ ਪੁੱਤਰ ਬਲਵੰਤ ਸਿੰਘ ਵਾਸੀ ਬਹਿਰਾਮਪੁਰ ਦੱਸੀ ਗਈ ਹੈ ਉਧਰ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ। ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸਦੀ ਇੱਕ ਛੋਟੀ ਬੇਟੀ ਦੱਸੀ ਜਾ ਰਹੀ ਹੈ । ਇਸ ਦੌਰਾਨ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8