ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਿਨਾਂ ਪਾਸਪੋਰਟ ਤੋਂ ਜਾਣ ਦੀ ਮੰਗ ਨੇ ਫੜਿਆ ਜ਼ੋਰ, ਸੰਗਤਾਂ ਨੇ ਦੋਵਾਂ ਸਰਕਾਰਾਂ ਨੂੰ ਕੀਤੀ ਅਪੀਲ

Sunday, Mar 12, 2023 - 06:32 PM (IST)

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਿਨਾਂ ਪਾਸਪੋਰਟ ਤੋਂ ਜਾਣ ਦੀ ਮੰਗ ਨੇ ਫੜਿਆ ਜ਼ੋਰ, ਸੰਗਤਾਂ ਨੇ ਦੋਵਾਂ ਸਰਕਾਰਾਂ ਨੂੰ ਕੀਤੀ ਅਪੀਲ

ਅੰਮ੍ਰਿਤਸਰ (ਦਲਜੀਤ)- ਸ੍ਰੀ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਬਿਨਾਂ ਪਾਸਪੋਰਟ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਅਹਿਮ ਭੂਮਿਕਾ ਨਿਭਾਉਣ ਵਾਲੀ ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਜਥੇਬੰਦੀ ਵੱਲੋਂ ਹੁਣ ਪਾਸਪੋਰਟ ਦੀ ਸ਼ਰਤ ਖ਼ਤਮ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਹੱਦ ਅਰਦਾਸ ਕੀਤੀ ਅਤੇ ਦੋਹਾਂ ਸਰਕਾਰਾਂ ਨੂੰ ਅਪੀਲ ਕੀਤੀ ਗਈ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਹੋਇਆ ਮੰਗ ਨੂੰ ਪ੍ਰਵਾਨ ਕੀਤਾ ਜਾਵੇ।

ਇਹ ਵੀ ਪੜ੍ਹੋ- ਪਾਕਿਸਤਾਨ 'ਚ ਦਿਲ ਦਹਿਲਾਉਣ ਵਾਲੀ ਘਟਨਾ, 9 ਸਾਲ ਦੀ ਦਿਵਿਆਂਗ ਬੱਚੀ ਦਾ ਜਬਰ-ਜ਼ਿਨਾਹ ਕਰ ਕੀਤਾ ਕਤਲ

ਜਥੇਬੰਦੀ ਦੇ ਮੁੱਖ ਸੇਵਾਦਾਰ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਰੱਖੀ ਸ਼ਰਤ ਕਾਫ਼ੀ ਕਠਿਨ ਹਨ। ਵਧੇਰੇ ਸੰਗਤਾਂ ਕੋਲ ਪਾਸਪੋਰਟ ਨਾ ਹੋਣ ਕਾਰਨ ਅਤੇ ਸ਼ਰਤਾਂ ਪੂਰੀਆਂ ਨਾ ਕਰਨ ਕਾਰਨ ਉਹ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਹਜ਼ਾਰਾਂ ਸੰਗਤਾਂ ਅਜਿਹੀਆਂ ਹਨ ਜੋ ਇਸ ਮਾਪਦੰਡ ਵਿਚ ਨਹੀਂ ਆਉਂਦੀਆਂ ਪਰ ਉਨ੍ਹਾਂ ਦੇ ਦਿਲਾਂ ਵਿਚ ਗੁਰੂ ਘਰਾਂ ਦੇ ਦਰਸ਼ਨ-ਦੀਦਾਰ ਕਰਨ ਦੀ ਚਾਹਤ ਰਹਿ ਜਾਂਦੀ ਹੈ।

ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਜਥੇਬੰਦੀ ਵੱਲੋਂ ਪਹਿਲਾਂ ਵੀ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਹਰ ਮਹੀਨੇ ਸਰਹੱਦ ’ਤੇ ਅਰਦਾਸ ਕੀਤੀ ਜਾਂਦੀ ਸੀ, ਜਿਸ ਤੋਂ ਬਾਅਦ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਦਿਲ ਖੋਲ੍ਹ ਕੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਪਰ ਸ਼ਰਤਾਂ ਲਗਾ ਦਿੱਤੀਆਂ ਗਈਆਂ। ਹੁਣ ਜਥੇਬੰਦੀ ਵੱਲੋਂ ਮੁੜ ਕਰਤਾਰਪੁਰ ਲਾਂਘੇ ਦੇ ਲਈ ਸ਼ਰਤਾਂ ਹਟਾਉਣ ਦੀ ਮੰਗ ਲਈ ਅਰਦਾਸ ਕਰਨ ਦੀ ਯੋਜਨਾ ਬਣਾਈ ਹੈ। ਦੋਵੇਂ ਮੁਲਕਾਂ ਦੇ ਲੋਕ ਗੁਰੂ ਘਰਾਂ ਦੇ ਦਰਸ਼ਨ-ਦੀਦਾਰੇ ਕਰਨਾ ਚਾਹੁੰਦੇ ਹਨ ਅਤੇ ਆਪਸ ਵਿਚ ਮਿਲ ਜੁਲ ਕੇ ਰਹਿਣਾ ਚਾਹੁੰਦੇ ਹਨ। ਸਰਕਾਰਾਂ ਨੂੰ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਬਿਨਾਂ ਸ਼ਰਤ ਤੋਂ ਲਾਂਘਾ ਖੁੱਲ੍ਹਵਾਉਣਾ ਚਾਹੀਦਾ ਹੈ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News