ਸਹਿਕਾਰੀ ਖੰਡ ਮਿੱਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਹੱਲ ਕਰਵਾਈਆਂ ਜਾਣਗੀਆਂ : ਧਾਲੀਵਾਲ

Monday, Aug 07, 2023 - 02:47 PM (IST)

ਸਹਿਕਾਰੀ ਖੰਡ ਮਿੱਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਹੱਲ ਕਰਵਾਈਆਂ ਜਾਣਗੀਆਂ : ਧਾਲੀਵਾਲ

ਅਜਨਾਲਾ/ਚੇਤਨਪੁਰਾ (ਨਿਰਵੈਲ)- ਪੰਜਾਬ ਰਾਜ ਸਹਿਕਾਰੀ ਸ਼ੂਗਰ ਮਿੱਲਜ਼ ਮੁਲਾਜ਼ਮ ਫ਼ੈਡਰੇਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਗੁਰਦਰਸ਼ਨ ਸਿੰਘ ਨਕੋਦਰ ਦੀ ਅਗਵਾਈ ’ਚ ਆਪਣੀਆਂ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਛੇਵਾਂ ਪੇ-ਕਮਿਸ਼ਨ ਲਾਉਣ, ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਦੇ ਨੌਕਰੀ ਦੇਣ, ਮਿੱਲਾਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਮਿੱਲਾਂ ਵਿਚ ਖਾਲੀ ਪਈਆਂ ਅਸਾਮੀਆਂ ਤੇ ਕਰਮਚਾਰੀਆਂ ਦੀ ਯੋਗਤਾਂ ਤੇ ਤਜਰਬੇ ਅਨੁਸਾਰ ਬਣਦੀ ਤਰੱਕੀ ਆਦਿ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲ ਕੇ ਮੰਗ-ਪੱਤਰ ਦਿੱਤਾ ਗਿਆ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਇਸ ਮੌਕੇ ਮੰਤਰੀ ਧਾਲੀਵਾਲ ਨੇ ਸਮੂਹ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਤੁਹਾਡੀਆਂ ਮੰਗਾਂ ਪਹਿਲ ਦੇ ਆਧਾਰ ਹੱਲ ਕਰਵਾਈਆਂ ਜਾਣਗੀਆਂ ਤੇ ਜਲਦੀ ਹੀ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਵੀ ਕਰਵਾਈ ਜਾਵੇਗੀ ਤਾਂ ਜੋ ਲੰਮੇ ਸਮੇਂ ਤੋਂ ਲਟਕੇ ਮਸਲਿਆਂ ਦਾ ਹੱਲ ਹੋ ਸਕੇ।

ਇਹ ਵੀ ਪੜ੍ਹੋ- ਬੀਅਰ ਪੀ ਰਹੇ ਲੋਕਾਂ ਨੇ ਢਾਬੇ ’ਤੇ ਕੀਤਾ ਹੰਗਾਮਾ, ਇਤਰਾਜ਼ ਕਰਨ ’ਤੇ ਬਿਜਲੀ ਸਪਲਾਈ ਕਰ ਦਿੱਤੀ ਬੰਦ

ਇਸ ਮੌਕੇ ਪ੍ਰਧਾਨ ਗੁਰਦਰਸ਼ਨ ਸਿੰਘ ਨਕੋਦਰ ਨੇ ਮੰਤਰੀ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਬਾਕੀ ਸਾਰੇ ਮੁਲਾਜ਼ਮਾਂ ਵਾਂਗ ਸਹਿਕਾਰੀ ਖੰਡ ਮਿੱਲ ਦੇ ਮੁਲਾਜ਼ਮਾਂ ਦਾ ਵੀ ਛੇਵਾਂ-ਪੇਅ-ਕਮਿਸ਼ਨ ਲਾਗੂ ਕੀਤਾ ਜਾਵੇ, ਲੰਮੇ ਸਮੇਂ ਤੋਂ ਕੰਮ ਕਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਖੰਡ ਮਿੱਲਾਂ ਵਿਚ ਖਾਲੀ ਪਈਆਂ ਅਸਾਮੀਆਂ ’ਤੇ ਕਰਮਚਾਰੀਆਂ ਦੀ ਯੋਗਤਾ ਅਤੇ ਤਜ਼ਰਬੇ ਦੇ ਆਧਾਰ ’ਤੇ ਬਣਦੀ ਤਰੱਕੀ ਦਿੱਤੀ ਜਾਵੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News