ਅੰਮ੍ਰਿਤਸਰ ਦਾ ਡੇਂਗੂ ਵਿਭਾਗ ਸਹੀ ਅੰਕੜਾ ਪੇਸ਼ ਕਰਨ ਤੋਂ ਰਿਹੈ ਕਤਰਾ, ਅਸਲੀਅਤ ਮਰੀਜ਼ਾਂ ਦੀ ਗਿਣਤੀ ਸੈਂਕੜਿਆਂ ''ਚ

08/14/2023 1:14:48 PM

ਅੰਮ੍ਰਿਤਸਰ (ਦਲਜੀਤ)- ਡੇਂਗੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਸਿਹਤ ਵਿਭਾਗ ਲੋਕਾਂ ਨੂੰ ਸਹੀ ਅੰਕੜੇ ਨਹੀਂ ਦੇ ਰਿਹਾ, ਸਹੀ ਅੰਕੜੇ ਨਹੀਂ ਦਿਖਾ ਰਿਹਾ। ਰੋਜ਼ਾਨਾ ਸੈਂਕੜੇ ਮਰੀਜ਼ ਆ ਰਹੇ ਹਨ ਪਰ ਸਿਹਤ ਵਿਭਾਗ ਦਾਅਵਾ ਕਰ ਰਿਹਾ ਹੈ ਕਿ ਜ਼ਿਲ੍ਹੇ ’ਚ 11 ਨਵੇਂ ਕੇਸ ਸਾਹਮਣੇ ਆਏ ਹਨ , ਜਿਸ ਤੋਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਜਦਕਿ ਹੁਣ ਤੱਕ ਸਿਰਫ਼ 97 ਕੇਸ ਹੀ ਸਾਹਮਣੇ ਆਏ ਹਨ। ਵਿਭਾਗ ਵੱਲੋਂ ਡੇਂਗੂ ਸਬੰਧੀ ਜਾਗਰੂਕਤਾ ਲਈ ਜ਼ਿਲ੍ਹੇ ਵਿਚ ਨਾ ਤਾਂ ਕੋਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਾ ਹੀ ਜ਼ਿਆਦਾਤਰ ਥਾਵਾਂ ’ਤੇ ਸਪਰੇਅ ਕੀਤੀ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਘਟਨਾ: ਸੁੱਖਾਂ ਸੁੱਖ ਮੰਗਿਆ 3 ਸਾਲਾ ਪੁੱਤ ਸ਼ਰੇਆਮ ਅਗਵਾ, ਅਲਰਟ ਜਾਰੀ

ਜ਼ਿਲ੍ਹੇ ਵਿਚ ਇਹ ਹਾਲਤ ਹੈ ਕਿ ਡੇਂਗੂ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਸਿਹਤ ਵਿਭਾਗ ਆਪਣੀ ਇੱਜ਼ਤ ਬਚਾਉਣ ਲਈ ਲੋਕਾਂ ਸਾਹਮਣੇ ਝੂਠੇ ਅੰਕੜੇ ਪੇਸ਼ ਕਰ ਰਿਹਾ ਹੈ, ਜਿਸ ਬਾਰੇ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਸਿਰਫ਼ ਹੁਣ ਤੱਕ 97 ਕੇਸ ਸਾਹਮਣੇ ਆ ਚੁੱਕੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਸਿਵਲ ਸਰਜਨ ਦਫ਼ਤਰ ਵਿਚ ਬੈਠੇ ਅਧਿਕਾਰੀ ਸੱਚਾਈ ਤੋਂ ਕੋਹਾਂ ਦੂਰ ਹਨ। ਅਫ਼ਸੋਸ ਦੀ ਗੱਲ ਹੈ ਕਿ ਸੈਂਕੜਿਆਂ ਦੀ ਤਦਾਦ ਵਿਚ ਮਰੀਜ਼ ਅਜਿਹੇ ਹਨ, ਜਿਨ੍ਹਾਂ ਨੇ ਟੈਸਟ ਨਹੀਂ ਕਰਵਾਏ ਹਨ ਪਰ ਉਨ੍ਹਾਂ ਦਾ ਪ੍ਰਾਈਵੇਟ ਹਸਪਤਾਲਾਂ ਅਤੇ ਡਾਕਟਰਾਂ ਵੱਲੋਂ ਇਲਾਜ ਚੱਲ ਰਿਹਾ ਹੈ। ਇਥੋਂ ਤੱਕ ਕਿ ਸਰਕਾਰੀ ਹਸਪਤਾਲਾਂ ਵਿਚ ਵੀ ਬਿਨਾਂ ਟੈਸਟ ਦੇ ਹੀ ਇਨ੍ਹਾਂ ਮਰੀਜ਼ਾਂ ਨੂੰ ਡੇਂਗੂ ਦੀ ਦਵਾ ਦਿੱਤੀ ਗਈ ਹੈ। ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਵਿਚ ਪਹਿਲਾਂ ਫੇਲ ਸਾਬਤ ਹੋਇਆ ਹੈ ਅਤੇ ਹੁਣ ਪ੍ਰਾਈਵੇਟ ਹਸਪਤਾਲਾਂ ਅਤੇ ਪ੍ਰਾਈਵੇਟ ਡਾਕਟਰਾਂ ਦੇ ਅੱਗੇ ਵੀ ਵਿਭਾਗ ਦੇ ਅਧਿਕਾਰੀਆਂ ਨੇ ਝੁਕਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਦੀਨਾਨਗਰ ਵਿਖੇ ਭਾਰਤੀ ਸਰਹੱਦ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ BSF ਨੇ ਕੀਤਾ ਢੇਰ

ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜਿਹੜੇ ਪ੍ਰਾਈਵੇਟ ਡਾਕਟਰ ਡੇਂਗੂ ਪਾਜ਼ੇਟਿਵ ਮਰੀਜ਼ਾਂ ਬਾਰੇ ਜਾਣਕਾਰੀ ਨਹੀਂ ਦੇ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਅਫ਼ਸੋਸ ਦੀ ਗੱਲ ਹੈ ਕਿ ਵਿਭਾਗ ਦੇ ਅਧਿਕਾਰੀ ਨਾ ਤਾਂ ਕਿਸੇ ਪ੍ਰਾਈਵੇਟ ਲੈਬ ਅਤੇ ਨਾ ਹੀ ਕਿਸੇ ਪ੍ਰਾਈਵੇਟ ਡਾਕਟਰ ਕੋਲ ਪੁੱਜੇ ਹਨ, ਜਿਸ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਨਾ ਹੀ ਉਸ ’ਤੇ ਕੋਈ ਕਾਰਵਾਈ ਕੀਤੀ ਹੈ। ਇਥੋਂ ਤੱਕ ਕਿ ਡੇਂਗੂ ਦੀ ਰੋਕਥਾਮ ਦਾ ਦਾਅਵਾ ਕਰਨ ਵਾਲੇ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ ਸਿਵਲ ਸਰਜਨ ਦਫ਼ਤਰ ਵਿਚ ਬੈਠ ਕੇ ਡੇਂਗੂ ਪ੍ਰਤੀ ਜਾਗਰੂਕ ਕਰ ਰਹੇ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News