ਕਿਸਾਨ ਅੰਦੋਲਨ ਦੌਰਾਨ ਸ਼ਹੀਦ ਦੋ ਕਿਸਾਨਾਂ ਦੇ ਆਸ਼ਰਿਤਾਂ ਨੂੰ ਮਿਲੀ ਖੇਤੀਬਾੜੀ ਵਿਭਾਗ ’ਚ ਨੌਕਰੀ
Tuesday, Aug 06, 2024 - 01:00 PM (IST)

ਤਰਨਤਾਰਨ (ਰਮਨ, ਆਹਲੂਵਾਲੀਆ)- ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਿੱਲੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੇ ਵਾਅਦੇ ਅਨੁਸਾਰ ਅੱਜ ਸਬੰਧਤ ਪਰਿਵਾਰਾਂ ਦੇ ਅਵਤਾਰ ਸਿੰਘ ਪੁੱਤਰ ਫਤਹਿ ਸਿੰਘ ਪਿੰਡ ਬਾਕੀਪੁਰ ਅਤੇ ਨਰੈਣ ਸਿੰਘ ਪੁੱਤਰ ਮਲਕੀਤ ਸਿੰਘ ਪਿੰਡ ਖਹਿਰਾ ਨੂੰ ਖੇਤੀਬਾੜੀ ਵਿਭਾਗ ’ਚ ਬੇਲਦਾਰ ਦਰਜਾ ਚਾਰ ਦੀ ਅਸਾਮੀ ਭਰਤੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜੋ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਬੰਧਤ ਉਮੀਦਵਾਰਾਂ ਨੂੰ ਦਿੰਦੇ ਹੋਏ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਇਸ ਮੌਕੇ ’ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਇਕ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਾ. ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾ ਕੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਣੀ ਦੇ ਘੱਟ ਰਹੇ ਪੱਧਰ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੇ ਹੇਠ ਰਕਬਾ ਘੱਟ ਕਰਨ ਲਈ ਕਿਹਾ ਗਿਆ ਹੈ ਅਤੇ ਜਿਹੜੇ ਕਿਸਾਨ ਅਜਿਹਾ ਕਰਨਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਡਾ. ਸੋਹਲ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ’ਤੇ ਡਾ. ਰੁਲਦਾ ਸਿੰਘ ਖੇਤੀਬਾੜੀ ਅਫਸਰ ਤਰਨਤਾਰਨ, ਡਾ. ਤੇਜਬੀਰ ਸਿੰਘ ਭੰਗੂ ਖੇਤੀਬਾਡ਼ੀ ਅਫਸਰ ਭਿੱਖੀਵਿੰਡ, ਮਨਜਿੰਦਰ ਸਿੰਘ ਜੌਹਲ ਖੇਤੀਬਾੜੀ ਵਿਸਥਾਰ ਅਫਸਰ, ਗੁਰਪਾਲ ਸਿੰਘ ਢਿੱਲੋਂ ਬਲਾਕ ਟੈਕਨੀਕਲ ਮੈਨੇਜਰ, ਮਨਜੀਤ ਸਿੰਘ ਪਵਾਰ ਖੇਤੀਬਾੜੀ ਸਬ-ਇੰਸਪੈਕਟਰ ਤਰਨਤਾਰਨ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8