ਡਿਪਟੀ ਕਮਿਸ਼ਨਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ
Thursday, Sep 05, 2024 - 11:41 AM (IST)
ਬਟਾਲਾ (ਸਾਹਿਲ, ਬੇਰੀ, ਖੋਖਰ)-ਓਮਾ ਸ਼ੰਕਰ ਗੁਪਤਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ. ਡੀ. ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਜੀਵ ਕੁਮਾਰ ਡੀ. ਐੱਸ. ਪੀ. ਸਿਟੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ
ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਪਾਵਨ ਕੱਚੀ ਕੰਧ ਦੇ ਦਰਸ਼ਨ ਕੀਤੇ ਅਤੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਮੁੱਖ ਮੰਤਰੀ ਦਾ ਤੰਜ, ਕਿਹਾ ਬਸ ਪਜਾਮੀਆਂ ਹੀ ਰਹਿ ਜਾਣੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8