ਸੋਸ਼ਲ ਮੀਡੀਆ ’ਤੇ ਅਣ ਅਧਿਕਾਰਤ ਤੌਰ ’ਤੇ ਚੱਲਣ ਵਾਲੇ ਨਿੱਜੀ ਚੈਨਲਾਂ ਦੇ ਪੱਤਰਕਾਰਾਂ ਦਾ DGP ਨੇ ਮੰਗਿਆ ਰਿਕਾਰਡ

12/05/2022 10:49:44 AM

ਤਰਨਤਾਰਨ (ਰਮਨ)- ਸਮਾਜ ’ਚ ਗਲਤ ਪ੍ਰਚਾਰ ਕਰਨ ਵਾਲੇ ਕੁਝ ਸੋਸ਼ਲ ਮੀਡੀਆ ਚੈਨਲਾਂ ’ਤੇ ਨੱਥ ਪਾਉਣ ਦੇ ਮਕਸੱਦ ਨਾਲ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਵੱਖ-ਵੱਖ ਅਣ-ਅਧਿਕਾਰਤ ਤੌਰ ’ਤੇ ਸੋਸ਼ਲ ਮੀਡੀਆ ਦਾ ਕੰਮ ਕਰਨ ਵਾਲੇ ਪੱਤਰਕਾਰਾਂ ਦੀ ਸੂਚੀ ਜ਼ਿਲ੍ਹਾ ਪੁਲਸ ਪਾਸੋਂ ਮੰਗ ਲਈ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਨਿੱਜੀ ਤਿਆਰ ਕੀਤੇ ਗਏ ਸੋਸ਼ਲ ਮੀਡੀਆ ਚੈਨਲਾਂ ਵਲੋਂ ਜਿੱਥੇ ਮਾਹੌਲ ਨੂੰ ਖ਼ਰਾਬ ਕਰਨ ’ਚ ਘਟੀਆ ਕਾਰਗੁਜ਼ਾਰੀ ਪੇਸ਼ ਕੀਤੀ ਜਾ ਰਹੀ ਹੈ। ਉੱਥੇ ਲੋਕਾਂ ਨੂੰ ਵੀ yellow ਪੱਤਰਕਾਰੀ ਰਾਹੀਂ ਲੁੱਟਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਹ ਵੀ ਪੜ੍ਹੋ- ਰਈਆ ਤੋਂ ਵੱਡੀ ਖ਼ਬਰ, ਭਾਣਜੇ ਨੇ ਕਿਰਚ ਮਾਰ ਕੇ ਕੀਤਾ ਮਾਸੜ ਦਾ ਕਤਲ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਭਰ ਦੇ ਸਮੁੱਚੇ ਜ਼ਿਲ੍ਹਿਆਂ ’ਚ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਇਕ ਹੋਰ ਸਖ਼ਤ ਕਦਮ ਚੁੱਕਦੇ ਹੋਏ ਜ਼ਿਲ੍ਹਾ ਪੁਲਸ ਮੁੱਖੀਆਂ ਨੂੰ ਉਨ੍ਹਾਂ ਦੇ ਜ਼ਿਲ੍ਹੇ ’ਚ ਵੱਖ-ਵੱਖ ਲੋਕਾਂ ਵਲੋਂ ਚਲਾਏ ਜਾ ਰਹੇ ਨਿੱਜੀ ਸੋਸ਼ਲ ਮੀਡੀਆ ਚੈਨਲਾਂ ਦੀ ਸਾਰੀ ਜਾਣਕਾਰੀ ਇਕੱਠੀ ਕਰਨ ਦੇ ਹੁੱਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਸਬੰਧਿਤ ਥਾਣਿਆਂ ਅਧੀਨ ਆਉਂਦੇ ਉਨ੍ਹਾਂ ਵਿਅਕਤੀਆਂ ਦੀ ਜਾਣਕਾਰੀ ਗੁਪਤ ਤੌਰ ’ਤੇ ਇਕੱਤਰ ਕੀਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਸਬੰਧਿਤ ਵਿਅਕਤੀ ਦੀ ਪੜਾਈ, ਪਤਾ, ਸੰਪਰਕ ਨੰਬਰ, ਚੈਨਲ ਦਾ ਨਾਮ, ਕਦੋਂ ਤੋਂ ਸ਼ੁਰੂ ਕੀਤਾ ਗਿਆ, ਉਸ ਨਾਲ ਸੋਸ਼ਲ ਮੀਡੀਆ ਉੱਪਰ ਪਾਏ ਜਾਣ ਵਾਲੇ ਸੰਦੇਸ਼ ਤੋਂ ਇਲਾਵਾ ਚਾਲ-ਚੱਲਣ ਅਤੇ ਉਨ੍ਹਾਂ ਦੇ ਲਿੰਕ ਸਬੰਧੀ ਸਾਰੀ ਜਾਣਕਾਰੀ ਹਾਸਲ ਕਰ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ।

ਅਣ-ਅਧਿਕਾਰਤ ਤੌਰ ’ਤੇ ਚੱਲ ਰਹੇ ਸੈਂਕੜੇ ਵੱਖ-ਵੱਖ ਸੋਸ਼ਲ ਮੀਡੀਆ ਚੈਨਲਾਂ ’ਚੋਂ ਕੁਝ ਵਲੋਂ ਆਪਣੀ ਜ਼ਿੰਮੇਵਾਰੀ ਸਹੀ ਨਾ ਨਿਭਾਉਂਦੇ ਹੋਏ ਸਮਾਜ ’ਚ ਭੜਕਾਊ ਪ੍ਰਚਾਰ ਕਰਨਾ ਜਾਰੀ ਰੱਖਿਆ ਜਾ ਰਿਹਾ ਹੈ। ਜਿਸ ਤੋਂ ਤੰਗ ਕਈ ਲੋਕਾਂ ਵਲੋਂ ਜਿੱਥੇ ਮੁੱਖ ਮੰਤਰੀ ਪੰਜਾਬ ਨੂੰ ਸਖ਼ਤੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ,  ਉੱਥੇ ਮਾਣਯੋਗ ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੂੰ ਵੀ ਮਾਮਲੇ ’ਚ ਦਖਲ ਦੇਣ ਲਈ ਮੰਗ ਕੀਤੀ ਗਈ ਹੈ। ਪੰਜਾਬ ’ਚ ਗੈਂਗਸਟਰ ਅਤੇ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਜਿੱਥੇ ਸਰਕਾਰ ਦੇ ਹੁੱਕਮਾਂ ’ਤੇ ਪੰਜਾਬ ਪੁਲਸ ਨੇ ਪੂਰੀ ਸਖ਼ਤੀ ਵਰਤਨੀ ਸ਼ੁਰੂ ਕਰ ਦਿੱਤੀ ਹੈ ਉੱਥੇ ਹੁਣ ਸਮਾਜ ’ਚ ਭੜਕਾਊ ਪ੍ਰਚਾਰ ਕਰਨ ਅਤੇ ਮੀਡੀਆ ਦੇ ਨਾਮ ਉੱਪਰ ਪੀਲੀ ਪੱਤਰਕਾਰੀ ਕਰਨ ਵਾਲੇ ਸੋਸ਼ਲ ਮੀਡੀਆ ਚੈਨਲਾਂ ’ਤੇ ਸਖ਼ਤੀ ਨਾਲ ਨੱਥ ਪਾਉਣ ਦੀ ਤਿਆਰੀ ਕੱਸ ਲਈ ਗਈ ਹੈ।

ਇਹ ਵੀ ਪੜ੍ਹੋ- ਰਜਿਸਟ੍ਰੇਸ਼ਨ ਦੇ ਨਿਯਮਾਂ ਨੇ ਮੁਸੀਬਤ ’ਚ ਪਾਏ ਈ-ਰਿਕਸ਼ਿਆਂ ਦੇ ਚਾਲਕ, ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਸੋਸ਼ਲ ਮੀਡੀਆ ਰਾਹੀਂ ਚੈਨਲ ਚਲਾਉਣ ਵਾਲੇ ਵਿਅਕਤੀਆਂ ਦੀ ਸਾਰੀ ਜਾਣਕਾਰੀ ਮੰਗੀ ਗਈ ਹੈ, ਜਿਸ ਨੂੰ ਇਕੱਤਰ ਕਰਦੇ ਹੋਏ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।

Shivani Bassan

This news is Content Editor Shivani Bassan