ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ‘ਆਬਾਦ’ ਤਹਿਤ ਲਾਇਆ ਵਿਸ਼ੇਸ਼ ਕੈਂਪ, DC ਹਿਮਾਂਸ਼ੂ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

Friday, Dec 15, 2023 - 03:40 PM (IST)

ਗੁਰਦਾਸਪੁਰ (ਹਰਮਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਗੁਰਦਾਸਪੁਰ ਦੇ ਨਵਾਂ ਪਿੰਡ ਸਰਦਾਰਾਂ ਵਿਖੇ ਮਿਸ਼ਨ ‘ਆਬਾਦ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।

ਇਹ ਵੀ ਪੜ੍ਹੋ- ਗੁਆਂਢੀ ਮੁਲਕ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਮੁਲਜ਼ਮ ਨੇ 3 ਬੱਚਿਆਂ ਨੂੰ ਕੀਤਾ ਅਗਵਾ ਫਿਰ ਮਾਰ ਕੇ ਖਾਧਾ ਮਾਸ

ਆਬਾਦ ਕੈਂਪ ’ਚ ਨਵਾਂ ਪਿੰਡ ਸਰਦਾਰਾਂ ਤੋਂ ਇਲਾਵਾ ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ, ਜਿਸ ’ਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਆਬਾਦ ਕੈਂਪ ਦੌਰਾਨ 243 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਮੌਕੇ ’ਤੇ 15 ਜਨਮ ਸਰਟੀਫਿਕੇਟ ਅਤੇ 7 ਜਾਤੀ ਸਰਟੀਫਿਕੇਟ ਬਣਾਏ ਗਏ। ਮੈਡੀਕਲ ਕੈਂਪ ਦੌਰਾਮ 40 ਮਰੀਜ਼ਾਂ ਦੀ ਮੁੱਢਲੀ ਜਾਂਚ ਕੀਤੀ ਗਈ। ਇਸੇ ਦੌਰਾਨ ਰੋਜ਼ਗਾਰ ਦਫ਼ਤਰ ਵੱਲੋਂ 14 ਪ੍ਰਾਰਥੀਆਂ ਨੂੰ ਰੋਜ਼ਗਾਰ ਸਹਾਇਤਾ ਮੁਹੱਈਆ ਕਰਵਾਈ ਗਈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ’ਚ ਪਹੁੰਚ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਵਾਂ ਪਿੰਡ ਸਰਦਾਰਾਂ ਨੂੰ ਭਾਰਤ ਸਰਕਾਰ ਵੱਲੋਂ ਦੇਸ਼ ਦਾ ਸਰਵੋਤਮ ਸੈਲਾਨੀ ਪਿੰਡ ਐਲਾਨਿਆ ਗਿਆ ਹੈ ਅਤੇ ਇਸ ਪਿੰਡ ’ਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਦੀ ਖੂਬਸੂਰਤੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਨਾਲ ਹੀ ਬਕਾਇਆ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਨੂੰ ਜਾਂਦੇ ਮਾਰਗ ਨੂੰ ਖੂਬਸੂਰਤ ਦਿੱਖ ਦਿੱਤੀ ਜਾਵੇਗੀ ਅਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਪਿੰਡ ਸਰਦਾਰਾਂ ਦੇ ਸਰਬਪੱਖੀ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News