ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ''ਤੇ ਵੈਬ ਕੈਮਰਿਆਂ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦੀ ਰੱਖੇਗਾ ਤਿੱਖੀ ਨਜ਼ਰ

Thursday, May 30, 2024 - 05:57 PM (IST)

ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ''ਤੇ ਵੈਬ ਕੈਮਰਿਆਂ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦੀ ਰੱਖੇਗਾ ਤਿੱਖੀ ਨਜ਼ਰ

ਅੰਮ੍ਰਿਤਸਰ (ਨੀਰਜ): ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਆਪ ਨਜ਼ਰ ਰੱਖਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਹਰੇਕ ਬੂਥ ਉਤੇ ਕੈਮਰੇ ਲਗਾ ਕੇ ਉਨ੍ਹਾਂ ਦਾ ਸਿੱਧਾ ਪ੍ਰਸਾਰਣ ਵੇਖ ਸਕਣ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ, ਜਿਸ ਲਈ ਸਥਾਨਕ ਨਗਰ ਸੁਧਾਰ ਟਰੱਸਟ ਦੇ ਕਮਿਊਨਟੀ ਹਾਲ ਵਿਚ ਵੈਬ ਕਾਸਟਿੰਗ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ਵਿਚ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ 1684  ਬੂਥਾਂ ਤੋਂ ਸਿੱਧਾ ਪ੍ਰਸਾਰਣ ਆਵੇਗਾ, ਜਿਸ ਨੂੰ ਅੱਗੇ ਵੇਖਣ ਲਈ 200 ਦੇ ਕਰੀਬ ਕੰਪਿਊਟਰ ਤੇ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਹਨ। ਇੰਨਾ ਕੰਪਿਊਟਰਾਂ 'ਤੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਕੰਪਿਊਟਰ ਸਿੱਖਿਆ ਲੈ ਰਹੇ ਵਿਦਿਆਰਥੀ, ਜਿੰਨਾ ਦੀ ਗਿਣਤੀ 240 ਹੈ, ਕੰਮ ਕਰਨਗੇ ਅਤੇ ਉਹ ਆਪਣੇ ਅਲਾਟ ਕੀਤੇ ਹੋਏ ਬੂਥਾਂ ਦਾ ਸਿੱਧਾ ਪ੍ਰਸਾਰਣ ਸਕਰੀਨਾਂ ਉਤੇ ਵੇਖਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਮਸ਼ਹੂਰ ਹੋਟਲ ਵਿਚ ਵੱਡੀ ਘਟਨਾ, 6 ਸਾਲਾ ਬੱਚੇ ਦੀ ਹੋਈ ਦਰਦਨਾਕ ਮੌਤ

ਉਨ੍ਹਾਂ ਵਿਦਿਆਰਥੀਆਂ ਨੂੰ ਇਸ ਕੰਮ ਲਈ ਸਿੱਖਿਅਤ ਕੀਤਾ ਗਿਆ ਹੈ ਕਿ ਬੂਥਾਂ 'ਤੇ ਉਨ੍ਹਾਂ ਕਿਸ-ਕਿਸ ਚੀਜ਼ ਉਤੇ ਨਿਗਾਹ ਰੱਖਣੀ ਹੈ। ਜਿੱਥੇ ਵੀ ਕਿਧਰੇ ਕੋਈ ਕੁਤਾਹੀ, ਸ਼ਰਾਰਤ, ਝਗੜਾ ਜਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੁੰਦੀ ਨਜ਼ਰ ਆਵੇਗੀ, ਉਹ ਜ਼ਿਲ੍ਹਾ ਚੋਣ ਅਧਿਕਾਰੀ ਦੇ ਧਿਆਨ ਵਿਚ ਲਿਆਉਣ ਦੇ ਨਾਲ-ਨਾਲ ਸਬੰਧਤ ਹਲਕੇ ਦੇ ਸਹਾਇਕ ਰਿਟਰਨਿੰਗ ਅਧਿਕਾਰੀ ਤੇ ਸੈਕਟਰ ਅਫਸਰ ਨੂੰ ਸੂਚਿਤ ਕਰਨਗੇ, ਜੋ ਕਿ ਮੌਕੇ ਉਤੇ ਪੁਹੰਚ ਕੇ ਤਰੁੰਤ ਇਸ ਸਮੱਸਿਆ ਦਾ ਹੱਲ ਕਰਨਗੇ। 

ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ

ਅੱਜ ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਇਸ ਕੰਟਰੋਲ ਰੂਮ ਦਾ ਸਫ਼ਲ ਪ੍ਰੀਖਣ ਕੀਤਾ ਗਿਆ, ਜਿੱਥੇ ਸਾਰੇ ਬੂਥਾਂ ਤੋਂ ਸਿੱਧਾ ਪ੍ਰਸਾਰਣ ਹੋਇਆ ਜੋ ਕਿ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ-ਨਾਲ ਇੰਨਾ ਵਲੰਟੀਅਰਾਂ ਨੇ ਵੀ ਵੇਖਿਆ ਅਤੇ ਉਸ ਦਾ ਕੰਟਰੋਲ ਸੰਭਾਲਿਆ। ਇਸ ਮੌਕੇ ਵੈਬ ਕਾਸਟਿੰਗ ਲਈ ਤਾਇਨਾਤ ਕੀਤੇ ਗਏ ਆਈ. ਏ. ਐੱਸ. ਅਧਿਕਾਰੀ ਸ੍ਰੀਮਤੀ ਸੋਨਮ, ਜ਼ਿਲ੍ਹਾ ਤਕਨੀਕੀ ਕੁਆਰਡੀਨੇਟਰ ਸ੍ਰੀ ਪ੍ਰਿੰਸ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ  ਥੋਰੀ ਨੇ ਵਲੰਟੀਅਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਦੱਸਿਆ ਕਿ ਜਿੱਥੇ ਵੀ ਕਿਧਰੇ ਤੁਸੀਂ ਕੋਈ ਕੁਤਾਹੀ ਨੋਟਿਸ ਕਰੋ, ਤਰੁੰਤ ਸਬੰਧਤ ਅਧਿਕਾਰੀ ਦੇ ਨੋਟਿਸ ਵਿਚ ਲਿਆਓ ਤਾਂ ਜੋ ਵੋਟਾਂ ਵਾਲੇ ਦਿਨ ਕਿਸੇ ਬੂਥ ਉਪਰ ਵੋਟਾਂ ਪਾਉਣ ਦਾ ਕੰਮ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਦੱਸਿਆ ਕਿ ਅੱਜ ਮੁੱਖ ਚੋਣ ਕਮਿਸ਼ਨਰ ਪੰਜਾਬ ਨੇ ਵੀ ਤੁਹਾਡੇ ਵੱਲੋਂ ਕੀਤੇ ਜਾ ਰਹੇ ਇਸ ਕੰਮ ਦੀ ਸਰਾਹਨਾ ਕੀਤੀ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਕੀਤਾ ਗਿਆ ਇਹ ਨਿਵੇਕਲ ਤਜ਼ਰਬਾ ਕਾਬਿਲ ਏ ਤਾਰੀਫ ਹੈ ਅਤੇ ਇਸ ਕੰਮ ਲਈ ਕਾਲਜ ਵਿਦਿਆਰਥੀਆਂ ਦੀ ਇਕ ਵਲੰਟੀਅਰਾਂ ਵਜੋਂ ਲਈ ਗਈ ਸੇਵਾ ਬਹੁਤ ਹੀ ਵਧੀਆ ਗੱਲ ਹੈ, ਕਿਉਂਕਿ ਇਸ ਨਾਲ ਇਕ ਤਾਂ ਬੱਚਿਆਂ ਨੂੰ ਚੋਣ ਕਮਿਸ਼ਨ ਵੱਲੋਂ ਨਿਰਪੱਖ ਵੋਟਾਂ ਕਰਵਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤੋਂ ਜਾਣੂ ਹੋਣ ਦਾ ਮੌਕਾ ਮਿਲੇਗਾ ਦੂਸਰਾ ਇੰਨਾ ਬੱਚਿਆਂ ਨੂੰ ਦੁਨੀਆਂ ਦੇ ਵੱਡੇ ਲੋਕਤੰਤਰ ਲਈ ਪੈਣ ਵਾਲੀਆਂ ਵੋਟਾਂ ਵਿਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲੇਗਾ। 

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News