ਤਰਨਤਾਰਨ ਜ਼ਿਲ੍ਹੇ ''ਚ ਟੀਕਾਕਰਨ ਅਫ਼ਸਰ ਵਲੋਂ ਵੈਕਸੀਨ ਸਬੰਧੀ ਸਲੱਮ ਇਲਾਕਿਆਂ ਦਾ ਕੀਤਾ ਗਿਆ ਦੌਰਾ

03/23/2023 10:49:58 AM

ਤਰਨਤਾਰਨ (ਰਮਨ)- ਜੀਵਨ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਲਗਾਈ ਜਾਣ ਵਾਲੀ ਵੈਕਸੀਨ ਸਬੰਧੀ ਜ਼ਿਲ੍ਹੇ ਅੰਦਰ ਸਰਕਾਰ ਦੇ ਹੁਕਮਾਂ ਤਹਿਤ 20 ਤੋਂ 28 ਮਾਰਚ ਤੱਕ ਜ਼ਿਲ੍ਹੇ ਅੰਦਰ ਵੈਕਸੀਨੇਸ਼ਨ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਦਿਲਬਾਗ ਸਿੰਘ ਦੇ ਹੁਕਮਾਂ ਉੱਪਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਰਿੰਦਰਪਾਲ ਕੌਰ ਵਲੋਂ ਅਚਾਨਕ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਝੁੱਗੀਆਂ ਝੌਂਪੜੀਆਂ ਵਿਚ ਲਗਾਈ ਗਈ ਵੈਕਸੀਨ ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ- ਤਰਨਤਾਰਨ ਜ਼ਿਲ੍ਹੇ 'ਚ ਧਾਰਾ 144 ਲਾਗੂ, ਜਾਰੀ ਹੋਏ ਸਖ਼ਤ ਆਦੇਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਦੇ ਹੁਕਮਾਂ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਵੱਖ-ਵੱਖ ਕਿਸਮ ਦੀਆਂ ਵੈਕਸੀਨ ਮੁਫ਼ਤ ਲਗਾਈ ਜਾਣ ਸਬੰਧੀ ਵਿਸ਼ੇਸ਼ ਵੈਕਸੀਨੇਸ਼ਨ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਛੋਟੇ ਬੱਚਿਆਂ ਤੱਕ ਪਹੁੰਚ ਕਰਦੇ ਹੋਏ ਉਨ੍ਹਾਂ ਨੂੰ ਜ਼ਰੂਰੀ ਟੀਕਾਕਰਨ ਮੁਫ਼ਤ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਖ਼ਤਰਨਾਕ ਬੀਮਾਰੀਆਂ ਤੋਂ ਬਚਾਇਆ ਜਾ ਸਕੇ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜੱਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ

ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਜ਼ਿਲ੍ਹੇ ਅੰਦਰ ਸਪੈਸ਼ਲ ਮੁਹਿੰਮ ਚਲਾਈ ਗਈ ਸੀ, ਜਿਸ ਨੂੰ ਹੁਣ ਫਿਰ ਮੁੜ ਤੋਂ ਦੁਬਾਰਾ 20 ਤੋਂ 28 ਮਾਰਚ ਤੱਕ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਵੈਕਸੀਨੇਸ਼ਨ ਸਪਤਾਹ ਨੂੰ 2 ਰਾਉਂਡ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਤੋਂ ਵਾਂਝੇ ਰਹਿਣ ਵਾਲੇ ਬੱਚਿਆਂ ਦੀ ਬਰੀਕੀ ਨਾਲ ਭਾਲ ਕਰਨ ਸਬੰਧੀ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਬਾਬਤ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਬੱਚਿਆਂ ਲਈ ਮੌਜੂਦ ਵੈਕਸੀਨ ਨੂੰ ਸਹੀ ਢੰਗ ਨਾਲ ਅਤੇ ਸਹੀ ਸਮੇਂ ਉੱਪਰ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਝੁੱਗੀਆਂ-ਝੌਂਪੜੀਆਂ ਅਤੇ ਸਲੱਮ ਏਰੀਆ ਵਿਚ ਬੱਚਿਆਂ ਨੂੰ ਲਗਾਈ ਗਈ ਵੈਕਸੀਨ ਬਾਬਤ ਉਨ੍ਹਾਂ ਵਲੋਂ ਖੁੱਦ ਜਾਂਚ ਕਰਦੇ ਹੋਏ ਰਿਕਾਰਡ ਚੈੱਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਬਾਬਤ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਵੈਕਸੀਨ ਸਹੀ ਢੰਗ ਨਾਲ ਲਗਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਏ. ਐੱਸ. ਆਈ. ਅਜਾਇਬ ਸਿੰਘ ਨੇ ਤੋੜਿਆ ਦਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News