ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਵਿਅਕਤੀ ਨੇ ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ
Monday, Sep 23, 2024 - 02:52 PM (IST)
ਬਟਾਲਾ (ਸਾਹਿਲ)- ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖ਼ਮੀ ਡਰਾਈਵਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਗੋਪਾਲ ਦਾਸ ਪੁੱਤਰ ਫਤਿਹ ਚੰਦ ਵਾਸੀ ਗਾਂਧੀ ਕੈਂਪ ਬਟਾਲਾ, ਜੋ ਕਿ ਪੇਸ਼ੇ ਵਜੋਂ ਡਰਾਈਵਰੀ ਦਾ ਕੰਮ ਕਰਦਾ ਸੀ, ਅੰਮ੍ਰਿਤਸਰ ਰੋਡ ’ਤੇ ਇਕ ਵਿਅਕਤੀ ਦੀ ਪ੍ਰਾਈਵੇਟ ਗੱਡੀ ਚਲਾਉਂਦਾ ਸੀ ਅਤੇ ਬੀਤੀ 19 ਸਤੰਬਰ ਨੂੰ ਸੜਕ ਪਾਰ ਕਰਦੇ ਸਮੇਂ ਇਕ ਸੈਂਟਰੋ ਕਾਰ ਨੰ.ਪੀ.ਬੀ.02ਏ.ਐੱਸ.0170 ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ, ਜਿਸ ਨਾਲ ਇਹ ਬੁਰੀ ਤਰ੍ਹਾਂ ਗੰਭੀਰ ਜ਼ਖਮੀ ਹੋ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੀ ਇਸ ਜੇਲ੍ਹ ’ਚ ਕੈਦੀ ਆਪਸ ’ਚ ਭਿੜੇ, ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
ਇਸਦੇ ਬਾਅਦ ਇਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਸੀ ਅਤੇ ਅੱਜ ਸਵੇਰੇ ਇਸ ਦੀ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮੌਤ ਹੋ ਗਈ ਹੈ। ਓਧਰ, ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਮ੍ਰਿਤਕ ਦੀ ਲੜਕੀ ਬੇਵੀ ਦੇ ਬਿਆਨਾਂ ’ਤੇ ਬਣਦੀਆਂ ਧਾਰਾਵਾਂ ਹੇਠ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8