ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਸਕੂਲ ਬੱਸ ਪਿੱਛੇ ਮੋਟਰਸਾਈਕਲ ਟਕਰਾਉਣ ਕਾਰਨ ਚਾਲਕ ਦੀ ਮੌਤ

07/04/2024 1:28:46 PM

ਤਰਨਤਾਰਨ (ਰਮਨ)-ਸਕੂਲ ਬੱਸ ਵੱਲੋਂ ਅਚਾਨਕ ਬ੍ਰੇਕ ਲਾਉਣ ਦੌਰਾਨ ਪਿੱਛੇ ਆ ਰਹੇ ਮੋਟਰਸਾਈਕਲ ਦੇ ਟਕਰਾਉਣ ਨਾਲ ਚਾਲਕ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਬੱਸ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਭਦੀਪ ਸਿੰਘ ਪੁੱਤਰ ਸਿਰਤਾਜ ਸਿੰਘ ਵਾਸੀ ਖੇਮਕਰਨ ਨੇ ਥਾਣਾ ਵਲਟੋਹਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਪਿਤਾ ਜੀ ਸਿਰਤਾਜ ਸਿੰਘ, ਜੋ ਪੰਜਾਬ ਹੋਮ ਗਾਰਡ ਵਿਚ ਥਾਣਾ ਵਲਟੋਹਾ ਵਿਖੇ ਬਤੌਰ ਮੁਨਸ਼ੀ ਨੌਕਰੀ ਕਰਦੇ ਸਨ, ਜੋ ਕੱਲ੍ਹ ਸਵੇਰ 8 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਹੇ ਸਨ, ਜਿਨ੍ਹਾਂ ਦੇ ਪਿੱਛੇ ਮੈਂ ਆਪਣੇ ਵੱਖਰੇ ਮੋਟਰਸਾਈਕਲ ’ਤੇ ਕਿਸੇ ਕੰਮ ਲਈ ਜਾ ਰਿਹਾ ਸੀ।

ਇਹ ਵੀ ਪੜ੍ਹੋ- ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਪ੍ਰਭਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਮੋਟਰਸਾਈਕਲ ਅੱਗੇ-ਅੱਗੇ ਇਕ ਸਕੂਲ ਬੱਸ ਜਾ ਰਹੀ ਸੀ, ਜਿਸ ਦੇ ਚਾਲਕ ਗੁਰਸੇਵਕ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਮਹਿੰਦੀਪੁਰ ਵੱਲੋਂ ਬਿਨਾਂ ਪਿੱਛੇ ਦੇਖੇ ਲਾਪ੍ਰਵਾਹੀ ਨਾਲ ਬੱਸ ਨੂੰ ਅਚਾਨਕ ਬ੍ਰੇਕ ਮਾਰ ਕੇ ਸੜਕ ’ਚ ਰੋਕ ਦਿੱਤਾ ਗਿਆ, ਜਿਸ ਦੌਰਾਨ ਉਸ ਦੇ ਪਿਤਾ ਦਾ ਮੋਟਰਸਾਈਕਲ ਬੱਸ ਦੇ ਪਿੱਛੇ ਬੜੇ ਜ਼ੋਰ ਨਾਲ ਜਾ ਵੱਜਾ।

ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਭ ਤੋਂ ਲੰਮੇ ਵਿਅਕਤੀ ਜ਼ਿਆ ਰਸ਼ੀਦ ਦੀ ਹੋਈ ਮੌਤ, 8 ਫੁੱਟ 2.5 ਇੰਚ ਸੀ ਕੱਦ

ਇਸ ਦੌਰਾਨ ਜ਼ਖ਼ਮੀ ਹਾਲਤ ’ਚ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਸੁਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਗੁਰਸੇਵਕ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਮਹਿੰਦੀਪੁਰ ਖਿਲਾਫ ਨਵੇਂ ਕਾਨੂੰਨ ਤਹਿਤ ਪਰਚਾ ਦਰਜ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News