ਪਤਨੀ ਨਾਲ ਝਗਡ਼ਾ ਕਰ ਕੇ ਖਾਧੀ ਜ਼ਹਿਰੀਲੀ ਦਵਾਈ, ਹਾਲਤ ਨਾਜ਼ੁਕ
Tuesday, Jun 18, 2019 - 04:13 AM (IST)

ਗੁਰਦਾਸਪੁਰ, (ਵਿਨੋਦ)- ਅੱਜ ਇਕ ਵਿਅਕਤੀ ਨੇ ਪਤਨੀ ਨਾਲ ਮਾਮੂਲੀ ਝਗਡ਼ੇ ਤੋਂ ਬਾਅਦ ਜ਼ਹਿਰੀਲੀ ਦਵਾਈ ਖਾ ਲੈਣ ਦਾ ਸਮਾਚਾਰ ਮਿਲਿਆ ਹੈ। ਸਿਵਲ ਹਸਪਤਾਲ ਵਿਚ ਦਾਖ਼ਲ ਵਰੁਣ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਅਵਾਂਖਾ ਨੇ ਦੱਸਿਆ ਕਿ ਅੱਜ ਸਵੇਰੇ ਉਸ ਦਾ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗਡ਼ਾ ਹੋ ਗਿਆ ਸੀ। ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ। ਜਿਸ ’ਤੇ ਪਤਾ ਲੱਗਣ ’ਤੇ ਉਸ ਦੇ ਪਰਿਵਾਰ ਨੇ ਉਸ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ।