ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੀੜਤ ਦੁਕਾਨਦਾਰਾਂ ਲਈ ਜਾਰੀ ਹੋਈ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ

Wednesday, Jul 17, 2024 - 11:09 AM (IST)

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੀੜਤ ਦੁਕਾਨਦਾਰਾਂ ਲਈ ਜਾਰੀ ਹੋਈ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ

ਗੁਰਦਾਸਪੁਰ (ਹਰਮਨ)- ਪਿਛਲੇ ਮਹੀਨੇ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਚੇਅਰਮੈਨ ਰਮਨ ਬਹਿਲ ਨੇ ਆਪਣੇ ਨਿੱਜੀ ਯਤਨ ਕਰਕੇ ਗੁਰਦਾਸਪੁਰ ਦੇ ਇਨ੍ਹਾਂ ਪੀੜਤ ਦੁਕਾਨਦਾਰਾਂ ਨੂੰ ਮੁੱਖ ਮੰਤਰੀ ਰਾਹਤ ਫੰਡ 'ਚੋਂ ਇਹ ਸਹਾਇਤਾ ਰਾਸ਼ੀ ਜਾਰੀ ਕਰਵਾਈ ਹੈ ਜਿਸ ਨਾਲ ਇਨ੍ਹਾਂ ਪੀੜਤ ਦੁਕਾਨਾਂ ਨੂੰ ਕੁਝ ਰਾਹਤ ਮਿਲੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਜਦੋਂ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਅੱਗ ਲੱਗਣ ਨਾਲ 7 ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ ਤਾਂ ਉਨ੍ਹਾਂ ਨੇ ਜਿਥੇ ਪੀੜਤ ਦੁਕਾਨਦਾਰਾਂ ਨਾਲ ਆਪਣਾ ਅਫ਼ਸੋਸ ਜ਼ਾਹਰ ਕੀਤਾ ਸੀ ਉੱਥੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਪੰਜਾਬ ਸਰਕਾਰ ਕੋਲੋਂ ਇਸ ਨੁਕਸਾਨ ਦੀ ਭਰਪਾਈ ਲਈ ਜ਼ਰੂਰ ਕੋਈ ਨਾ ਕੋਈ ਮਾਲੀ ਇਮਦਾਦ ਦਿਵਾਉਣਗੇ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣੇ ਦੁਕਾਨਦਾਰ ਭਰਾਵਾਂ ਦੀ ਮਾਲੀ ਇਮਦਾਦ ਕਰਨ ਦੀ ਬੇਨਤੀ ਤੇ ਪੈਰਵੀ ਕੀਤੀ ਸੀ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਗੁਰਦਾਸਪੁਰ ਦੇ 7 ਪੀੜਤ ਦੁਕਾਨਦਾਰ ਵਰੁਣ ਮਲਹੋਤਰਾ, ਰਾਜੀਵ ਕੁਮਾਰ, ਜਗਦੀਸ਼ ਰਾਜ, ਮੋਹਿਤ ਸਰਨਾ, ਅਸ਼ੋਕ ਨਾਥ ਕੌਸ਼ਲ, ਗੋਪਾਲ ਨਾਥ ਅਤੇ ਪਵਨ ਕੁਮਾਰ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਇਹ ਸਹਾਇਤਾ ਰਾਸ਼ੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਜਲਦੀ ਹੀ ਇਨ੍ਹਾਂ ਦੁਕਾਨਦਾਰਾਂ ਦੇ ਬੈਂਕ ਖ਼ਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਗੁਆਂਢੀਆਂ ਦੇ ਘਰ ਖੇਡਣ ਗਈ 8 ਸਾਲਾ ਬੱਚੀ ਨਾਲ ਵਾਪਰਿਆ ਭਾਣਾ, ਮਿਲੀ ਦਰਦਨਾਕ ਮੌਤ

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਦੇ ਵਾਸੀ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੋਣਾ ਉਨ੍ਹਾਂ ਦਾ ਇਖਲਾਕੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸਹਾਇਤਾ ਰਾਸ਼ੀ ਪੀੜਤ ਦੁਕਾਨਦਾਰਾਂ ਨੂੰ ਰਾਹਤ ਦੇਣ ਵਿੱਚ ਸਹਾਈ ਹੋਵੇਗੀ। ਇਸਦੇ ਨਾਲ ਹੀ  ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਇਹ ਸਹਾਇਤਾ ਰਾਸ਼ੀ ਜਾਰੀ ਕਰਨ ਲਈ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News