ਆਬਕਾਰੀ ਵਿਭਾਗ ਨੇ 50 ਕਿਲੋ ਲਾਹਣ ਤੇ 10 ਬੋਤਲਾਂ ਸ਼ਰਾਬ ਦੀਆਂ ਕੀਤੀਆਂ ਬਰਾਮਦ
Thursday, Apr 13, 2023 - 06:40 PM (IST)
ਬਟਾਲਾ (ਬੇਰੀ, ਗੋਰਾਇਆ) : ਆਬਕਾਰੀ ਵਿਭਾਗ ਨੇ ਪਿੰਡ ਸੁਨੱਈਆ ਵਿਖੇ ਛਾਪੇਮਾਰੀ ਦੌਰਾਨ 50 ਕਿਲੋ ਲਾਹਣ ਅਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਰਾਜਿੰਦਰਾ ਵਾਈਨ ਦੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਆਬਕਾਰੀ ਅਧਿਕਾਰੀ ਗੌਤਮ ਗੋਬਿੰਦ ਦੀ ਅਗਵਾਈ ਅਤੇ ਇੰਸਪੈਕਟਰ ਦੀਪਕ ਕੁਮਾਰ ਦੀ ਨਿਗਰਾਨੀ ਹੇਠ ਪਿੰਡ ਸੁਨੱਈਆ ਵਿਖੇ ਛਾਪੇਮਾਰੀ ਦੌਰਾਨ 50 ਕਿਲੋ ਲਾਹਣ ਅਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਦਾ ਅਗਾਜ਼
ਉਨ੍ਹਾਂ ਦੱਸਿਆ ਕਿ ਇੰਸਪੈਕਟਰ ਦੀਪਕ ਕੁਮਾਰ ਦੀ ਅਗਵਾਈ ’ਚ ਬਰਾਮਦ ਹੋਈ ਲਾਹਣ ਅਤੇ ਸ਼ਰਾਬ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। ਇਸ ਮੌਕੇ ਥਾਣੇਦਾਰ ਕੁਲਦੀਪ ਸਿੰਘ, ਸਰਕਲ ਇੰਚਾਰਜ ਪਰਮਜੀਤ ਸਿੰਘ, ਗੋਲਡੀ, ਰਾਜਬੀਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਔਰਤ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।