ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ 400 ਲਿਟਰ ਲਾਹਣ ਕੀਤੀ ਬਰਾਮਦ

Saturday, Jul 13, 2024 - 01:12 PM (IST)

ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ 400 ਲਿਟਰ ਲਾਹਣ ਕੀਤੀ ਬਰਾਮਦ

ਬਟਾਲਾ/ਘੁਮਾਣ (ਗੋਰਾਇਆ)-ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਅੰਦਰ ਐਕਸਾਈਜ਼ ਵਿਭਾਗ ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਵੱਲੋਂ ਸਾਂਝੀ ਰੇਡ ਦੌਰਾਨ ਛਾਪੇਮਾਰੀ ਕਰਦਿਆਂ 400 ਲਿਟਰ ਲਾਹਣ ਬਰਾਮਦ ਕੀਤੀ ਗਈ। ਆਰ. ਕੇ. ਇੰਟਰਪ੍ਰਾਈਜ਼ਿਜ਼ ਸਰਕਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਜੀ. ਐੱਮ. ਗੁਰਪ੍ਰੀਤ ਗੋਪੀ ਉਪਲ ਨੇ ਦੱਸਿਆ ਕਿ ਜ਼ਿਲਾ ਸਹਾਇਕ ਐਕਸਾਈਜ਼ ਕਮਿਸ਼ਨਰ ਹਨੂਵੰਤ ਸਿੰਘ ਤੇ ਐੱਸ. ਐੱਸ. ਪੀ. ਬਟਾਲਾ ਸ਼੍ਰੀਮਤੀ ਅਸ਼ਵਨੀ ਗੋਟਿਆਲ ਵੱਲੋਂ ਬਿਆਸ ਦਰਿਆ ਨਾਲ ਲੱਗਦੇ ਇਲਾਕੇ ’ਚ ਨਸ਼ਿਆਂ ਦਾ ਕਾਰੋਬਾਰ ਵਧਦਾ ਦੇਖ ਕੇ ਐਕਸਾਈਜ਼ ਅਤੇ ਪੁਲਸ ਰੇਡ ਟੀਮਾਂ ਨੂੰ ਸਖਤੀ ਵਰਤਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਹੁਣ ਤੱਕ ਵੱਡੀਆਂ ਸ਼ਰਾਬ ਅਤੇ ਲਾਹਣ ਦੀਆਂ ਖੇਪਾਂ ਰੇਡ ਟੀਮਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- 'ਆਪ' ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਤੇ ਵਿਸ਼ਵਾਸ਼ ਦਾ ਪ੍ਰਤੀਕ ਹਨ ਜਲੰਧਰ ਦੇ ਚੋਣ ਨਤੀਜੇ: ਰਮਨ ਬਹਿਲ

ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਕਸਾਈਜ਼ ਈ. ਟੀ. ਓ. ਅਮਨਬੀਰ ਸਿੰਘ, ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਵਿਜੇ ਕੁਮਾਰ, ਐਕਸਾਈਜ਼ ਇੰਸਪੈਕਟਰ ਅਨਿਲ ਕੁਮਾਰ, ਐਕਸਾਈਜ਼ ਈ. ਟੀ. ਓ. ਹੇਮੰਤ ਸ਼ਰਮਾ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਐੱਸ. ਐੱਚ. ਓ. ਥਾਣਾ ਸ੍ਰੀ ਹਰਗੋਬਿੰਦਪੁਰ ਨਿਰਮਲ ਸਿੰਘ, ਸਰਕਲ ਇੰਚਾਰਜ ਸਾਬੀ ’ਤੇ ਆਧਾਰਿਤ ਰੇਡ ਪਾਰਟੀ ਟੀਮ ਦੁਆਰਾ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਬੁੱਢਾ ਬਾਲਾ, ਕਠਾਣਾ, ਪਸਵਾਲ, ਚੀਮਾ ਖੁੱਡੀ ਭੇਟ ਪਤਨ, ਸਹੁਰ, ਰਜੋਆ ’ਚ ਸਰਚ ਅਭਿਆਨ ਤੇਜ਼ੀ ਨਾਲ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣਾਂ 'ਚ ਮੋਹਿੰਦਰ ਭਗਤ ਦੀ ਜਿੱਤ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ

ਕਿਸੇ ਖਾਸ ਮੁਖਬਰ ਵੱਲੋਂ ਇਤਲਾਹ ਮਿਲੀ ਕਿ ਪਿੰਡ ਕਠਾਣਾ ਬਿਆਸ ਦਰਿਆ ਦੇ ਬਰੇਤੇ ’ਚ ਕੁਝ ਲੋਕਾਂ ਵੱਲੋਂ ਵੱਡੀ ਮਾਤਰਾ ’ਚ ਲਾਹਣ ਲੁਕਾ ਕੇ ਰੱਖੀ ਹੋਈ ਹੈ, ਜਦੋਂ ਰੇਡ ਪਾਰਟੀ ਟੀਮ ਮੌਕੇ ’ਤੇ ਪਹੁੰਚੀ ਤਾਂ ਤਲਾਸ਼ੀ ਅਭਿਆਨ ਤਹਿਤ ਇਕ ਲੋਹੇ ਅਤੇ ਇਕ ਪਲਾਸਟਿਕ ਦਾ ਵੱਡਾ ਡਰੰਮ ਮਿਲਿਆ, ਜਿਸ ’ਚ 400 ਲਿਟਰ ਲਾਹਣ ਮੌਜੂਦ ਸੀ, ਬਰਾਮਦ ਕਰ ਲਈ ਗਈ। ਫੜੀ ਗਈ ਲਾਹਣ ਨੂੰ ਬਾਅਦ ’ਚ ਐਕਸਾਈਜ਼ ਰੇਡ ਪਾਰਟੀ ਟੀਮ ਵੱਲੋਂ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਸਮੇਂ ਬਲਜੀਤ, ਹਰਜੀਤ, ਮਾਨ ਸਿੰਘ, ਅਜੇ, ਕਾਲਾ, ਖੰਡੋ, ਗਿੱਲ, ਦਿਲ, ਕਾਕਾ, ਰਾਜਬੀਰ, ਗੋਲਡੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News