ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 600 ਲਿਟਰ ਲਾਹਣ ਕੀਤੀ ਬਰਾਮਦ

Sunday, Feb 12, 2023 - 05:29 PM (IST)

ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 600 ਲਿਟਰ ਲਾਹਣ ਕੀਤੀ ਬਰਾਮਦ

ਬਟਾਲਾ (ਬੇਰੀ)- ਅੱਜ ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 600 ਲਿਟਰ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਆਬਕਾਰੀ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮਹਿੰਮ ਚਲਾਈ ਜਾ ਰਹੀ ਹੈ। ਇਸ ਲੜੀ ਤਹਿਤ ਉਨ੍ਹਾਂ ਨੇ ਰੇਡ ਟੀਮ ਨਾਲ ਮਿਲ ਕੇ ਪਿੰਡ ਜੱਸੋਨੰਗਲ ਅਤੇ ਭੋਰਸੀ ਵਿਖੇ ਛਾਪੇਮਾਰੀ ਦੌਰਾਨ 600 ਲਿਟਰ ਲਾਹਣ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ

ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਕਾਂਸਟੇਬਲ ਕਵਲਜੀਤ ਸਿੰਘ, ਮਨਿੰਦਰ ਸਿੰਘ, ਸਰਕਲ ਇੰਚਾਰਜ ਜੱਗੀ, ਕਾਕੂ, ਮੇਜਰ ਸਿੰਘ, ਸੁੱਖਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News