ਐਕਸਾਈਜ਼ ਵਿਭਾਗ ਨੇ ਭਾਰੀ ਮਾਤਰਾ ’ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ
Tuesday, May 02, 2023 - 06:11 PM (IST)

ਬਟਾਲਾ (ਗੋਰਾਇਆ)- ਐਕਸਾਈਜ਼ ਵਿਭਾਗ ਅਤੇ ਥਾਣਾ ਸਦਰ ਦੀ ਪੁਲਸ ਨੇ ਪਿੰਡਾਂ ’ਚ ਛਾਪੇਮਾਰੀ ਦੌਰਾਨ ਭਾਰੀ ਮਾਤਰਾ ’ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਰਾਜਿੰਦਰਾ ਵਾਈਨ ਦੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਐਕਸਾਈਜ਼ ਅਫ਼ਸਰ ਗੌਤਮ ਗੋਬਿੰਦ ਅਤੇ ਥਾਣਾ ਸਦਰ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਦੀ ਅਗਵਾਈ ਅਤੇ ਇੰਸਪੈਕਟਰ ਦੀਪਕ ਕੁਮਾਰ ਦੀ ਦੇਖ-ਰੇਖ ਹੇਠ ਐਕਸਾਈਜ਼ ਵਿਭਾਗ ਅਤੇ ਪੁਲਸ ਦੀ ਟੀਮ ਨੇ ਪਿੰਡ ਹਸਨਪੁਰਾ ਤੋਂ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ ਹਸਨਪੁਰਾ ਨੂੰ 120 ਕਿਲੋ ਲਾਹਣ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਸਦਰ ’ਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸ਼ਿਕਾਇਤਾਂ ਦੇ ਨਿਪਟਾਰੇ ਲਈ ਪੁਲਸ ਦੀ ਨਿਵੇਕਲੀ ਪਹਿਲ, ਇੰਝ ਹੋਵੇਗੀ ਕਾਨੂੰਨ ਵਿਵਸਥਾ ਲਈ ਤੁਰੰਤ ਕਾਰਵਾਈ
ਇਸੇ ਤਰ੍ਹਾਂ ਐਕਸਾਈਜ਼ ਵਿਭਾਗ ਦੀ ਟੀਮ ਨੇ ਪਿੰਡ ਹਸਨਪੁਰਾ ਦੀ ਡਰੇਨ ਤੋਂ ਛਾਪੇਮਾਰੀ ਦੌਰਾਨ 85 ਲਿਟਰ ਲਾਹਣ ਅਤੇ ਪਿੰਡ ਸੁਨੱਈਆ ’ਚੋਂ 12 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸਨੂੰ ਇੰਸ. ਦੀਪਕ ਕੁਮਾਰ ਦੀ ਨਿਗਾਰਨੀ ਹੇਠ ਨਸ਼ਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 15 ਮਹੀਨਿਆਂ 'ਚ ਲੁਧਿਆਣਾ ਦੇ 50 ਪੁਲਸ ਮੁਲਾਜ਼ਮਾਂ ਦੀ ਮੌਤ, ਕਾਰਨ ਜਾਣ ਹੋਵੋਗੇ ਹੈਰਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।