ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ: ਰਮਨ ਬਹਿਲ

Saturday, Apr 19, 2025 - 05:39 PM (IST)

ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ: ਰਮਨ ਬਹਿਲ

ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਰਾਜ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਉਚੇਰੀ ਸਿੱਖਿਆ ਹਾਸਲ ਕਰਕੇ ਵਿਦਿਆਰਥੀ ਉੱਚ ਆਹੁਦਿਆਂ ਤੇ ਪਹੁੰਚ ਸਕਣ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਚਾਰ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਹਰਦੋਛੰਨੀ, ਸਰਕਾਰੌ ਪ੍ਰਾਇਮਰੀ ਸਕੂਲ ਚੱਗੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਹਰਦਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਕਾਲਾ `ਚ 29 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਪਹਿਲਾਂ ਤੋਂ ਤੈਅ ਕੋਟੇ ਨੂੰ 50 ਫੀਸਦੀ ਤੋਂ 75 ਫੀਸਦੀ ਕਰਕੇ ਇੱਕ ਅਹਿਮ ਫੈਸਲਾ ਕੀਤਾ ਗਿਆ ਹੈ ਜਿਸ ਦਾ ਅਧਿਆਪਕ ਵਰਗ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਿੱਖਿਆ ਕੋਆਰਡੀਨੇਟਰ ਸ੍ਰੀ ਅਸ਼ਵਨੀ ਕੁਮਾਰ, ਆਪ ਆਗੂ ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦਾ ਸਟਾਫ਼, ਪਿੰਡਾਂ ਦੇ ਪੰਚ-ਸਰਪੰਚ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News