ਇਕ ਹਫ਼ਤੇ ’ਚ ਦੂਜੀ ਵਾਰ ਚੋਰਾਂ ਦਾ ਨਿਸ਼ਾਨਾ ਬਣੀ ਫੈਕਟਰੀ, ਮੋਟਰਾਂ, ਚੋਰੀ ਦੀ ਘਟਨਾ cctv ''ਚ ਕੈਦ

Tuesday, Dec 05, 2023 - 03:09 PM (IST)

ਬਟਾਲਾ (ਬੇਰੀ)- ਬਟਾਲਾ ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਆਏ ਦਿਨ ਚੋਰਾਂ ਵਲੋਂ ਬਿਨਾਂ ਕਿਸੇ ਡਰ ਦੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਪੁਲਸ ਪ੍ਰਸ਼ਾਸਨ ਇਨ੍ਹਾਂ ਚੋਰਾਂ ਨੂੰ ਫੜਣ ’ਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ, ਜਿਸਦੇ ਚਲਦਿਆਂ ਸ਼ਹਿਰ ਵਾਸੀਆਂ ’ਚ ਪੁਲਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਬੀਤੀ ਰਾਤ ਚੋਰਾਂ ਨੇ ਜੀ. ਟੀ. ਰੋਡ ’ਤੇ ਸਥਿਤ ਰਜਿੰਦਰਾ ਮਸ਼ੀਨਰੀ ਮੇਕਰ ਫੈਕਟਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ’ਚੋਂ ਮੋਟਰਾਂ, ਕਾਪਰ ਦੀਆਂ ਤਾਰਾਂ, ਪਿੱਤਲ ਆਦਿ ਕੀਮਤੀ ਸਾਮਾਨ ਚੋਰੀ ਕਰ ਲਿਆ।

 ਇਹ ਵੀ ਪੜ੍ਹੋ- ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ

ਇਸ ਸਬੰਧੀ ਰਾਜਿੰਦਰਾ ਮਸ਼ੀਨਰੀ ਮੇਕਰ ਫੈਕਟਰੀ ਦੇ ਮਾਲਕ ਮਨਜਿੰਦਰ ਸਿੰਘ ਪੁੱਤਰ ਰਵਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਨ੍ਹਾਂ ਦੀ ਫੈਕਟਰੀ ’ਚ ਦਾਖਲ ਹੋ ਕੇ 6 ਮੋਟਰਾਂ, ਕਾਪਰ ਦੀਆਂ ਤਾਰਾਂ, ਪਿੱਤਲ ਆਦਿ ਕੀਮਤੀ ਸਾਮਾਨ ਚੋਰੀ ਕਰ ਲਿਆ। ਚੋਰ ਪਿਛਲੀ ਸਾਈਡ ਤੋਂ ਫੈਕਟਰੀ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਫੈਕਟਰੀ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਚੋਰਾਂ ਨੇ ਉਨ੍ਹਾਂ ਦੀ ਫੈਕਟਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੀਮਤੀ ਸਾਮਾਨ ਚੋਰੀ ਕਰ ਲਿਆ ਸੀ।

 ਇਹ ਵੀ ਪੜ੍ਹੋ- ਪਾਕਿਸਤਾਨੀ ਲਾੜੀ ਨੂੰ ਭਾਰਤ ਸਰਕਾਰ ਵੱਲੋਂ ਦਿੱਤਾ 45 ਦਿਨਾਂ ਦਾ ਵੀਜ਼ਾ, ਅੱਜ ਵਾਹਗਾ ਰਾਹੀਂ ਪਹੁੰਚੇਗੀ ਭਾਰਤ

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਹੋਈ ਚੋਰੀ ਦੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ ਅਤੇ ਇਸ ਚੋਰੀ ਨਾਲ ਉਨ੍ਹਾਂ ਦਾ ਕਰੀਬ ਇਕ ਤੋਂ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਉਨ੍ਹਾਂ ਥਾਣਾ ਸਿਵਲ ਲਾਈਨ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਬਲਵਿੰਦਰ ਸਿੰਘ ਅਤੇ ਏ. ਐੱਸ. ਆਈ. ਦਲਜੀਤ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

 ਇਹ ਵੀ ਪੜ੍ਹੋ- ਪੂਰੀ ਜ਼ਿੰਦਗੀ ਜੋੜੇ ਨੇ ਨਿਭਾਇਆ ਇਕ ਦੂਜੇ ਦਾ ਸਾਥ, ਦਰਦਨਾਕ ਹਾਦਸੇ 'ਚ ਇਕੱਠਿਆਂ ਨੇ ਤੋੜਿਆ ਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News