ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Tuesday, May 16, 2023 - 01:23 PM (IST)

ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਤਰਨਤਾਰਨ (ਵਿਜੇ)- ਬੀਤੀ ਦੇਰ ਰਾਤ ਸੜਕ ਹਾਦਸਾ ਹੋਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੜਕ ਹਾਦਸੇ ਦੌਰਾਨ ਖੜ੍ਹੇ ਟਰੈਕਟਰ-ਟਰਾਲੀ 'ਚ ਮੋਟਰਸਾਈਕਲ ਦੇ ਟਕਰਾਉਣ ਕਾਰਨ ਨੌਜਵਾਨ ਦੀ ਮੌਤ ਅਤੇ ਦੂਜੇ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਉਮਰ 18 ਸਾਲ ਪੁੱਤਰ ਸਰਦੂਲ ਸਿੰਘ ਵਾਸੀ ਮਾਣਕਦੇਕੇ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ

ਇਸ ਦੇ ਨਾਲ ਦੂਜਾ ਨੌਜਵਾਨ ਰਾਜਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਦੋਵੇਂ ਨੌਜਵਾਨ ਕਸਬਾ ਫ਼ਤਿਆਬਾਦ ਤੋਂ ਵਾਪਸ ਪਿੰਡ ਆ ਰਹੇ ਸੀ, ਰਾਤ ਦੇ ਹਨੇਰੇ ਵਿਚ ਸੜਕ ਵਿਚਕਾਰ ਖੜ੍ਹੇ ਟਰੈਕਟਰ-ਟਰਾਲੀ ਦੇ ਪਿੱਛੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਇੰਦਰਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਰਾਜਵਿੰਦਰ ਗੰਭੀਰ ਜ਼ਖ਼ਮੀ ਹੈ। ਨੌਜਵਾਨ ਰਾਜਵਿੰਦਰ ਨੂੰ ਅੰਮ੍ਰਿਤਸਰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪਰਿਵਾਰਿਕ ਮੈਂਬਰਾਂ ਵੱਲੋਂ ਪ੍ਰਸ਼ਾਸਨ ਕੋਲੋ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫ਼ਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Anuradha

Content Editor

Related News