ਮੰਗਾਂ ਦਾ ਹੱਲ ਨਾ ਹੋਣ ’ਤੇ ਦੁਬਾਰਾ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ
Saturday, Mar 04, 2023 - 01:19 PM (IST)

ਗੁਰਦਾਸਪੁਰ/ਬਟਾਲਾ/ਜੈਂਤੀਪੁਰ (ਹਰਮਨ, ਬੇਰੀ, ਰਮੇਸ਼, ਬਲਜੀਤ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਤੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਗੁਰਦਾਸਪੁਰ ਦੇ 23 ਫਰਵਰੀ ਨੂੰ ਰੇਲਵੇ ਸਟੇਸ਼ਨ ’ਤੇ ਫ਼ੈਸਲੇ ਹੋਏ ਸਨ, ਨੂੰ ਲਾਗੂ ਕਰਵਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਕਾਰਵਾਈ ਨਹੀਂ ਹੋਈ ਤਾਂ 2 ਅਪ੍ਰੈਲ ਨੂੰ ਬਟਾਲਾ ਦੁਬਾਰਾ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ
ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਆਉਣ ਵਾਲੇ ਦਿਨਾਂ ’ਚ ਚੱਲ ਰਹੇ ਸੰਘਰਸ਼ਾਂ ਦੀ ਰੂਪਰੇਖਾ ਨੂੰ ਬਦਲ ਕੇ ਸੂਬਾ ਪੱਧਰੀ ਸੰਘਰਸ਼ ਬਣਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੰਨਾ ਮਿੱਲਾਂ ਦੀਆਂ ਧੱਕੇਸ਼ਾਹੀਆਂ ਵਿਰੁੱਧ ਅਣਮਿੱਥੇ ਸਮੇਂ ਦਾ ਰੇਲ ਰੋਕੂ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।