ਜਿਰਗਾ ਦੇ ਹੁਕਮਾਂ ’ਤੇ ਲੜਕੀ ਦਾ ਕਤਲ ਕਰਨ ਵਾਲੇ ਪਿਤਾ ਅਤੇ ਚਾਚੇ ਨੂੰ ਕੀਤਾ ਗ੍ਰਿਫ਼ਤਾਰ

Tuesday, Dec 05, 2023 - 06:29 PM (IST)

ਜਿਰਗਾ ਦੇ ਹੁਕਮਾਂ ’ਤੇ ਲੜਕੀ ਦਾ ਕਤਲ ਕਰਨ ਵਾਲੇ ਪਿਤਾ ਅਤੇ ਚਾਚੇ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ/ ਪਾਕਿਸਤਾਨ (ਵਿਨੋਦ)- ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਜਿਰਗਾ ਦੇ ਹੁਕਮਾਂ ’ਤੇ ਕੋਹਿਸਤਾਨ ਦੇ ਕੋਲਾਈ-ਪਲਾਸ ਇਲਾਕੇ ’ਚ ਲੜਕੀ ਦਾ ਕਥਿਤ ਤੌਰ ’ਤੇ ਕਤਲ ਕਰਨ ਵਾਲੇ ਪਿਤਾ ਅਤੇ ਚਾਚੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

 ਇਹ ਵੀ ਪੜ੍ਹੋ- ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਜ਼ਿਲਾ ਪੁਲਸ ਅਧਿਕਾਰੀ ਕੋਲਾਈ-ਪਲਾਸ ਮੁਖਤਾਰ ਖਾਨ ਤਨੋਲੀ ਨੇ ਕਿਹਾ, ਇਹ ਇੱਕ ਵੱਡੀ ਪ੍ਰਾਪਤੀ ਹੈ ਕਿਉਂਕਿ ਇੱਕ ਨੌਜਵਾਨ ਲੜਕੀ ਦੇ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਦੀ ਇੱਕ ਟੀਮ ਨੇ ਇੱਕ ਦੋਸ਼ੀ ਲੜਕੀ ਦੇ ਚਾਚਾ ਮੁਹੰਮਦ ਨਵਾਜ਼ ਨੂੰ ਪਹਾੜੀ ਪਿੰਡ ਬਰਸ਼ਿਆਲ ਤੋਂ ਗ੍ਰਿਫ਼ਤਾਰ ਕਰਕੇ ਹਿਰਾਸਤ ਲਈ ਸਥਾਨਕ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ, ਜਦਕਿ ਲੜਕੀ ਦੇ ਪਿਤਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹ 6 ਦਿਨਾਂ ਦੀ ਪੁਲਸ ਰਿਮਾਂਡ ’ਤੇ ਹੈ। ਪਰ ਅਜੇ ਤੱਕ ਜਿਰਗਾ ਮੈਂਬਰਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

 ਇਹ ਵੀ ਪੜ੍ਹੋ- ਪਾਕਿਸਤਾਨੀ ਲਾੜੀ ਨੂੰ ਭਾਰਤ ਸਰਕਾਰ ਵੱਲੋਂ ਦਿੱਤਾ 45 ਦਿਨਾਂ ਦਾ ਵੀਜ਼ਾ, ਅੱਜ ਵਾਹਗਾ ਰਾਹੀਂ ਪਹੁੰਚੇਗੀ ਭਾਰਤ

ਪੁਲਸ ਅਧਿਕਾਰੀ ਤਨੋਲੀ ਨੇ ਕਿਹਾ ਕਿ ਸਾਨੂੰ ਇਸ ਘਿਨਾਉਣੇ ਕਤਲ ਕੇਸ ਵਿੱਚ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ, ਕਿਉਂਕਿ ਦੋ ਲੜਕੀਆਂ ਅਤੇ ਦੋ ਲੜਕਿਆਂ ਦੇ ਇਕੱਠੇ ਡਾਂਸ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਸੀ। ਉਸ ਨੇ ਕਿਹਾ ਕਿ ਦੋ ਲੜਕੀਆਂ ਵਿੱਚੋਂ ਇੱਕ, ਜਿਸ ਨੂੰ ਲੜਕਿਆਂ ਨਾਲ ਦੇਖਿਆ ਗਿਆ ਸੀ, ਨੂੰ ਪੁਲਿਸ ਨੇ ਬਚਾਇਆ ਅਤੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ, ਜਿਸ ਨੇ ਉਸ ਦੀ ਜਾਨ ਨੂੰ ਕਿਸੇ ਵੀ ਖਤਰੇ ਤੋਂ ਇਨਕਾਰ ਕਰਦਿਆਂ ਉਸਨੂੰ ਉਸਦੇ ਪਰਿਵਾਰ ਨਾਲ ਭੇਜ ਦਿੱਤਾ।

 ਇਹ ਵੀ ਪੜ੍ਹੋ- ਪੂਰੀ ਜ਼ਿੰਦਗੀ ਜੋੜੇ ਨੇ ਨਿਭਾਇਆ ਇਕ ਦੂਜੇ ਦਾ ਸਾਥ, ਦਰਦਨਾਕ ਹਾਦਸੇ 'ਚ ਇਕੱਠਿਆਂ ਨੇ ਤੋੜਿਆ ਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News