ਗੁਰਦਾਸਪੁਰ ਦੀ ਫਿਸ਼ ਪਾਰਕ ''ਚ ਵੱਡੀ ਸਕਰੀਨ ''ਤੇ ਲਾਈਵ ਦਿਖੇਗਾ ਫਾਈਨਲ ਮੈਚ, DC ਹਿਮਾਂਸ਼ੂ ਨੇ ਨੌਜਵਾਨਾਂ ਨੂੰ ਦਿੱਤਾ ਸੱਦਾ

Saturday, Nov 18, 2023 - 12:53 PM (IST)

ਗੁਰਦਾਸਪੁਰ ਦੀ ਫਿਸ਼ ਪਾਰਕ ''ਚ ਵੱਡੀ ਸਕਰੀਨ ''ਤੇ ਲਾਈਵ ਦਿਖੇਗਾ ਫਾਈਨਲ ਮੈਚ, DC ਹਿਮਾਂਸ਼ੂ ਨੇ ਨੌਜਵਾਨਾਂ ਨੂੰ ਦਿੱਤਾ ਸੱਦਾ

ਗੁਰਦਾਸਪੁਰ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 19 ਨਵੰਬਰ ਨੂੰ ਕ੍ਰਿਕਟ ਦੇ ਵਿਸ਼ਵ ਕੱਪ ਦਾ ਭਾਰਤ-ਆਸਟਰੇਲੀਆ ਫਾਈਨਲ ਮੈਚ ਗੁਰਦਾਸਪੁਰ ਦੀ ਫਿਸ਼ ਪਾਰਕ ਵਿਖੇ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਇਆ ਜਾਵੇਗਾ। ਫਿਸ਼ ਪਾਰਕ 'ਚ ਵੱਡੀ ਸਕਰੀਨ ਲਗਾਉਣ ਨਾਲ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਦੇ ਬੈਠਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਸ਼ ਪਾਰਕ 'ਚ ਵੱਡੀ ਸਕਰੀਨ 'ਤੇ ਵਿਸ਼ਵ ਕੱਪ ਦਾ ਫਾਈਨਲ ਮੈਚ ਲਾਈਵ ਦਿਖਾਇਆ ਜਾਵੇਗਾ, ਜੋ 19 ਨਵੰਬਰ ਨੂੰ ਦੁਪਹਿਰ ਤੋਂ ਸ਼ੁਰੂ ਹੋ ਕੇ ਰਾਤ 10:30 ਤੱਕ ਮੈਚ ਦੇ ਖ਼ਤਮ ਹੋਣ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਹਮੇਸ਼ਾਂ ਕੋਸ਼ਿਸ਼ ਰਹੀ ਹੈ ਕਿ ਨੌਜਵਾਨ ਨੂੰ ਖੇਡਾਂ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਵਿੱਚ ਖੇਡ ਭਾਵਨਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਕਦਮ ਵੀ ਇਸ ਉਦੇਸ਼ ਦੀ ਪ੍ਰਾਪਤੀ ਵਿੱਚ ਅਹਿਮ ਸਹਾਈ ਹੋਵੇਗਾ।

ਇਹ ਵੀ ਪੜ੍ਹੋ- ਦੀਨਾਨਗਰ 'ਚ ਵਾਪਰਿਆ ਭਾਣਾ, ਮੋਟਰਸਾਈਕਲ ਸਵਾਰ ਮੁੰਡੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਫਿਸ਼ ਪਾਰਕ ਗੁਰਦਾਸਪੁਰ ਵਿਖੇ ਪਹੁੰਚ ਕੇ ਭਾਰਤ-ਆਸਟਰੇਲੀਆ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਮੈਚ ਦਾ ਅਨੰਦ ਲੈਣ।  

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News