ਪੰਜਾਬ ਦੀਆਂ ਦਾਣਾ ਮੰਡੀਆਂ 28 ਨੂੰ ਰਹਿਣਗੀਆਂ ਮੁਕੰਮਲ ਬੰਦ

Sunday, Aug 25, 2024 - 05:40 PM (IST)

ਪੰਜਾਬ ਦੀਆਂ ਦਾਣਾ ਮੰਡੀਆਂ 28 ਨੂੰ ਰਹਿਣਗੀਆਂ ਮੁਕੰਮਲ ਬੰਦ

ਅੰਮ੍ਰਿਤਸਰ(ਦਿਲਜੀਤ)-ਪੰਜਾਬ ਭਰ ਦੀਆਂ ਦਾਣਾ ਮੰਡੀਆਂ 28 ਅਗਸਤ ਨੂੰ ਮੁਕੰਮਲ ਬੰਦ ਰਹਿਣਗੀਆਂ। ਫੈੱਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਵੱਲੋਂ ਮਹਿੰਗਾਈ ਦੇ ਮੱਦੇਨਜ਼ਰ ਫਸਲਾਂ ਉੱਪਰ ਢੁੱਕਵੀ ਕਮਿਸ਼ਨ ਨਾ ਦੇਣ ਕਾਰਨ ਅਤੇ ਆੜ੍ਹਤੀਆਂ ਦੀਆਂ ਹੋਰਨਾਂ ਸਮੱਸਿਆਵਾਂ ਸਬੰਧੀ 28 ਅਗਸਤ ਨੂੰ ਤਲਵੰਡੀ ਭਾਈ ਕੇ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਕਾਕਾ ਬਹਿਲ ਦੀ ਅਗਵਾਈ ਵਿਚ ਅੱਜ ਜ਼ਿਲ੍ਹੇ ਦੀਆਂ ਸਮੁੱਚੀਆਂ ਦਾਣਾ ਮੰਡੀਆਂ ਦੇ ਪ੍ਰਧਾਨ ਤੇ ਆੜ੍ਹਤੀ ਵਰਗ ਦਾ ਭਾਰੀ ਇਕੱਠ ਕੀਤਾ ਗਿਆ।

ਇਹ ਵੀ ਪੜ੍ਹੋ- ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ

ਇਸ ਦੌਰਾਨ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਤੇ ਉੱਪ-ਪ੍ਰਧਾਨ ਅਮਨਦੀਪ ਸਿੰਘ ਛੀਨਾ ਉਚੇਚੇ ਤੌਰ ’ਤੇ ਪੁੱਜੇ। ਜ਼ਿਲਾ ਪ੍ਰਧਾਨ ਨਰਿੰਦਰ ਬਹਿਲ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਫਸਲਾਂ ਦੀ ਕਮਿਸ਼ਨ ਆੜ੍ਹਤੀ ਵਰਗ ਨੂੰ 55 ਰੁਪਏ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ ਜਦਕਿ ਪੰਜਾਬ ਵਿਚ ਇਹ ਕਮਿਸ਼ਨ 46 ਰੁਪਏ ਦਿੱਤੀ ਜਾ ਰਹੀ ਹੈ। ਮਹਿੰਗਾਈ ਦੇ ਮੱਦੇਨਜ਼ਰ ਕਮਿਸ਼ਨ ਬੇਹੱਦ ਘੱਟ ਹੈ। ਉਨ੍ਹਾਂ ਦੱਸਿਆ ਕਿ ਬਾਸਮਤੀ ਦੀਆਂ ਵੀ ਕਰੋੜਾਂ ਰੁਪਿਆਂ ਦੀਆਂ ਪੇਮੈਂਟਾਂ ਕਈ ਸ਼ੈਲਰਾਂ ਵੱਲੋਂ ਜਾਣਬੁਝ ਕੇ ਨਹੀਂ ਕੀਤੀਆਂ ਜਾ ਰਹੀਆਂ। ਆੜ੍ਹਤੀ ਵਰਗ ਨੂੰ ਪ੍ਰੇਸ਼ਾਨ ਕਰਦੇ ਹੋਏ ਜਾਣਬੁਝ ਕੇ ਉਨ੍ਹਾਂ ਦੀ ਪੇਮੈਂਟਾਂ ਦੀ ਅਦਾਇਗੀ ਵਿਚ ਦੇਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਈ ਸ਼ੈੱਲਰ ਅਜਿਹੇ ਹਨ, ਜਿਨ੍ਹਾਂ ਵੱਲੋਂ ਨਾਜਾਇਜ਼ ਤੌਰ ’ਤੇ ਘੱਟ ਰੇਟ ਲਾ ਕੇ ਆੜ੍ਹਤੀਆਂ ਨੂੰ ਪੈਸਿਆਂ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਆੜ੍ਹਤੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਸ਼ਾਲ ਇਕੱਠ 28 ਅਗਸਤ ਨੂੰ ਤਲਵੰਡੀ ਭਾਈਕੇ ਵਿਖੇ ਕੀਤਾ ਜਾ ਰਿਹਾ ਹੈ, ਇਸ ਵਿਚ ਅੰਮ੍ਰਿਤਸਰ ਤੋਂ ਹਜ਼ਾਰਾਂ ਦੀ ਤਦਾਇਤ ਵਿਚ ਆੜ੍ਹਤੀ ਇਕੱਠੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆੜ੍ਹਤੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਵੀ ਮੀਟਿੰਗ ਵਿਚ ਨਿਬੇੜਾ ਕੀਤਾ ਗਿਆ ਹੈ। ਬਹਿਲ ਨੇ ਦੱਸਿਆ ਕਿ ਆੜਤੀ ਵਰਗ ਲਗਨ ਤੇ ਮਿਹਨਤ ਦੇ ਨਾਲ ਆਪਣਾ ਕੰਮ ਕਰ ਰਿਹਾ ਹੈ। ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

ਇਸ ਮੌਕੇ ਮਨਿੰਦਰ ਸਿੰਘ ਜਸਵਿੰਦਰ ਸਿੰਘ ਸੁਰਜੀਤ ਸਿੰਘ ਕਰਨੈਲ ਸਿੰਘ ਮਨਵੀਰ ਸਿੰਘ ਰਮਨ ਗੁਰਜੀਤ ਸਿੰਘ ਹਿਰਦੇਪਾਲ ਸਿੰਘ ਗੁਰਪਿੰਦਰ ਸਿੰਘ ਗੁਰਮੁਖ ਸਿੰਘ ਰਸਪਾਲ ਸਿੰਘ ਆਦੀ ਤੋਂ ਇਲਾਵਾ ਜ਼ਿਲੇ ਭਾਰਤ ਦੀਆਂ ਮੰਡੀਆਂ ਦੇ ਪ੍ਰਧਾਨ ਤੇ ਸਮੁੱਚਾ ਆੜ੍ਹਤੀ ਵਰਗ ਮੌਜੂਦ ਸੀ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News