ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
Thursday, May 07, 2026 - 06:18 PM (IST)
ਗੁਰਦਾਸਪੁਰ(ਵਿਨੋਦ)- ਸਿਹਤ ਵਿਭਾਗ ਗੁਰਦਾਸਪੁਰ ਦੀ ਫੂਡ ਸੇਫਟੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐੱਸ ਪੰਨੂ ਦੀ ਅਗਵਾਈ ਹੇਠ ਖੇਤਰ ਵਿੱਚ ਵੱਖ- ਵੱਖ ਥਾਵਾਂ ਤੇ ਦੁੱਧ ਵੇਚਣ ਵਾਲਿਆਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ।ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ. ਐੱਸ ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹੱਇਆ ਕਰਵਾਉਣ ਦੇ ਉਦੇਸ਼ ਨਾਲ ਵੱਖ ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵਧੀਆ ਕੁਆਲਿਟੀ ਦਾ ਦੁੱਧ ਮਿਲੇ ਇਸ ਉਦੇਸ਼ ਨਾਲ ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਨਾਲ ਖੇਤਰ ਵਿੱਚ ਦੁੱਧ ਵੇਚਣ ਵਾਲੇ ਦੋਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੀ ਸੈਂਪਲਿੰਗ ਕੀਤੀ ਗਈ ਹੈ। ਦੁੱਧ ਦੇ ਕਰੀਬ 5 ਸੈਂਪਲ ਭਰੇ ਗਏ I ਇੰਨਾ ਸੈਂਪਲਾਂ ਨੂੰ ਚੈਕਿੰਗ ਲਈ ਲੈਬਾਰਟਰੀ ਵਿਖੇ ਭੇਜ ਦਿੱਤਾ ਗਿਆ ਹੈ। ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਇਸ ਦੇ ਨਾਲ ਹੀ ਖਾਦ ਪਦਾਰਥ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹੱਇਆ ਕਰਵਾਉਣ ਦੇ ਉਦੇਸ਼ ਨੂੰ ਪੂਰਾ ਕੀਤਾ ਜਾਵੇਗਾ। ਖਾਦ ਪਦਾਰਥਾਂ ਦੀ ਚੈਕਿੰਗ ਦਾ ਕੰਮ ਨਿਰੰਤਰ ਜਾਰੀ ਰਹੇਗਾ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
