ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ : ਮੰਤਰੀ ਕਟਾਰੂਚੱਕ

10/07/2023 10:43:11 AM

ਗੁਰਦਾਸਪੁਰ (ਵਿਨੋਦ, ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਭਰ ’ਚ 1854 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਸਾਰੀਆਂ ਹੀ ਮੰਡੀਆਂ ’ਚ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਗੁਰਦਾਸਪੁਰ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੰਡੀਆਂ ’ਚ ਖ਼ਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ’ਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਸੂਬੇ ਦੀਆਂ ਸਾਰੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ।

ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਿਓ

ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਕਤੂਬਰ ਮਹੀਨੇ ’ਚ ਹੀ 37 ਹਜ਼ਾਰ ਕਰੋੜ ਰੁਪਏ ਦੀ ਸੀ. ਸੀ. ਐੱਲ. ਪ੍ਰਾਪਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ, ਦੁਸਹਿਰਾ ਤੇ ਵਿਸਾਖੀ ਵਰਗੇ ਅਹਿਮ ਤਿਉਹਾਰਾਂ ਮੌਕੇ ਆਪਣੀ ਫ਼ਸਲ ਵੇਚਣ ਲਈ ਮੰਡੀਆਂ ’ਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪਰ ਮਾਨ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ’ਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਖ਼ਰੀਦੀ ਗਈ ਫ਼ਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਕੀਤੇ ਪ੍ਰਬੰਧਾਂ ਕਾਰਨ ਹੁਣ ਤੱਕ 85 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਸਰਹੱਦ ਪਾਰ: ਕਲਯੁਗੀ ਪਿਓ ਨੇ ਆਪਣੇ 4 ਮਾਸੂਮ ਬੱਚਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ

ਕੈਬਨਿਟ ਮੰਤਰੀ ਨੇ ਦੱਸਿਆ ਕਿ ਲਿਫ਼ਟਿੰਗ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਲਿਫ਼ਟਿੰਗ ਵਾਲੇ ਵਾਹਨਾਂ ’ਤੇ ਜੀ. ਪੀ. ਐੱਸ. ਟਰੈਕਰ ਵੀ ਲਾਏ ਗਏ ਹਨ ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼ਮਸ਼ੇਰ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan