ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਤਰਨਾ ਦਲ ਮਹਿਤਾ ਚੌਕ ਦੀ ਕਾਰ-ਸੇਵਾ ਕੀਤੀ ਗਈ ਆਰੰਭ
Monday, Jun 26, 2023 - 10:39 AM (IST)
ਚੌਕ ਮਹਿਤਾ (ਪਾਲ)- ਮਿਸਲ ਸ਼ਹੀਦਾਂ ਤਰਨਾ ਦਲ ਮਹਿਤਾ ਚੌਕ ਦੇ ਹੈੱਡ ਕੁਆਰਟਰ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਨਵੀਂ ਇਮਾਰਤ ਉਸਾਰੀ ਦੀ ਕਾਰ ਸੇਵਾ ਦੀ ਬੀਤੇ ਦਿਨ ਆਰੰਭਤਾ ਕੀਤੀ ਗਈ ਹੈ, ਜਿਸ ਦੀ ਮੁਕੰਮਲ ਕਾਰ ਸੇਵਾ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਦੇਖ ਰੇਖ ਹੇਠ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਨਿਭਾਈ ਜਾਵੇਗੀ।
ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ
ਬੀਤੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਸ ਇਮਾਰਤ ਦੀ ਨੀਂਹ ਰੱਖਣ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਉਨ੍ਹਾਂ ਨਾਲ ਮੌਜੂਦ ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਪ੍ਰਿੰ. ਗੁਰਦੀਪ ਸਿੰਘ ਰੰਧਾਵਾ, ਭਾਈ ਸਤਨਾਮ ਸਿੰਘ ਤੇ ਮਾਸਟਰ ਜਸਵੰਤ ਸਿੰਘ ਨੇ ਪਹਿਲੀਆਂ 5 ਇੱਟਾਂ ਰੱਖ ਕੇ ਸੇਵਾ ਦੀ ਆਰੰਭਤਾ ਕੀਤੀ, ਜਦਕਿ ਬਾਬਾ ਗੁਰਮੀਤ ਸਿੰਘ ਬੱਦੋਵਾਲ, ਜਥੇਦਾਰ ਬਾਬਾ ਬੋਹੜ ਸਿੰਘ, ਜਥੇਦਾਰ ਸਾਹਬ ਸਿੰਘ, ਜਥੇਦਾਰ ਹਰੀ ਸਿੰਘ ਤੇ ਗਿਆਨੀ ਕਾਬਲ ਸਿੰਘ ਨੇ ਸੀਮੈਂਟ ਦੇ ਪਹਿਲੇ ਪੰਜ ਬਾਟੇ ਪਾ ਕੇ ਇਸ ਸੇਵਾ ਨੂੰ ਅੱਗੇ ਵਧਾਇਆ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੀ ਇਸ ਨਵੀਂ ਇਮਾਰਤ ਦੀ ਕਾਰ ਸੇਵਾ ਬਹੁਤ ਜਲਦ ਪੂਰੀ ਕਰ ਲਈ ਜਾਵੇਗੀ ਤੇ ਬਹੁਤ ਸੁੰਦਰ ਗੁਰਦਆਰਾ ਸਾਹਿਬ ਤਿਆਰ ਕਰਕੇ ਪੂਰੇ ਆਦਰ ਸਤਿਕਾਰ ਨਾਲ ਗੁਰੂ ਸਾਹਿਬ ਨੂੰ ਪ੍ਰਕਾਸ਼ਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਖੁੱਲ੍ਹਾ ਲੰਗਰ ਹਾਲ ਵੀ ਬਣਾਇਆ ਜਾਵੇਗਾ ਤੇ ਆਲੇ-ਦੁਆਲੇ ਦੀ ਕੁਦਰਤੀ ਸੁੰਦਰਤਾ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਇਸ ਦੌਰਾਨ ਦਮਦਮੀ ਟਕਸਾਲ ਮੁਖੀ ਨੇ ਸੰਗਤਾਂ ਵੱਲੋਂ ਕਾਰ- ਸੇਵਾ ’ਚ ਵੱਧ ਚੜ੍ਹ ਕੇ ਕੀਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕਾ ਸੰਗਤਾਂ ਹੋਰ ਵੀ ਤਨ-ਮਨ-ਧੰਨ ਨਾਲ ਜੁੜ ਕੇ ਇਸ ਸੇਵਾ ਦੇ ਭਾਗੀਦਾਰ ਬਣਨ ਤਾਂ ਜੋ ਇਸ ਸੇਵਾ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਬਟਾਲਾ 'ਚ ਸ਼ਿਵ ਸੈਨਾ ਆਗੂ 'ਤੇ ਗੋਲ਼ੀਆਂ ਚੱਲਣ ਦਾ ਮਾਮਲਾ: cctv ਤਸਵੀਰਾਂ ਆਈਆਂ ਸਾਹਮਣੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।