ਨਿਗਮ ਦਾ ਕੰਮਕਾਜ ਹੋਵੇਗਾ ਡਿਜੀਟਲ, ਸੇਵਾਵਾਂ ਸਮੇਂ ਸਿਰ ਤੇ ਆਸਾਨੀ ਨਾਲ ਹੋਣਗੀਆਂ ਮੁਹੱਈਆ

Friday, May 30, 2025 - 03:18 PM (IST)

ਨਿਗਮ ਦਾ ਕੰਮਕਾਜ ਹੋਵੇਗਾ ਡਿਜੀਟਲ, ਸੇਵਾਵਾਂ ਸਮੇਂ ਸਿਰ ਤੇ ਆਸਾਨੀ ਨਾਲ ਹੋਣਗੀਆਂ ਮੁਹੱਈਆ

ਅੰਮ੍ਰਿਤਸਰ (ਰਮਨ)-ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਪੰਜਾਬ ਮਿਊਂਸੀਪਲ ਸਰਵੀਸਿਜ਼ ਇੰਪਰੂਵਮੈਂਟ ਪ੍ਰਾਜੈਕਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਅਤੇ ਏ. ਆਈ. ਆਈ. ਬੀ. ਦੇ ਸਹਿਯੋਗ ਨਾਲ ਪੰਜਾਬ ਮਿਊਂਸੀਪਲ ਸਰਵੀਸਿਜ਼ ਇੰਪਰੂਵਮੈਂਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਤਹਿਤ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰਾਜੈਕਟ ’ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਆਉਣ ਵਾਲੇ ਸਮੇਂ ਵਿਚ, ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰ ਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

ਪ੍ਰਾਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ (ਸੇਵਾਮੁਕਤ ਮੁੱਖ ਇੰਜੀਨੀਅਰ) ਨੇ ਵਧੀਕ ਕਮਿਸ਼ਨਰ ਨੂੰ ਪ੍ਰਾਜੈਕਟ ਦੀ ਹੁਣ ਤੱਕ ਦੀ ਪ੍ਰਗਤੀ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਕਾਰਨ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਚਲੇ ਗਏ ਹਨ, ਜਿਸ ਕਾਰਨ ਕੰਮ ਦੀ ਰਫ਼ਤਾਰ ਹੌਲੀ ਹੋ ਗਈ ਹੈ। ਵਧੀਕ ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰੋਜੈਕਟ ਮੈਨੇਜਰ ਰਾਹੁਲ ਪਟੇਲ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਕੰਪਨੀ ਵੱਲੋਂ ਕੰਮ ਪੂਰਾ ਕਰਨ ਦੀ ਸਮਾਂ ਸੀਮਾ ਨੂੰ ਧਿਆਨ ਵਿੱਚ ਰੱਖਦੇ ਹੋਏ, ਮਜ਼ਦੂਰਾਂ ਦੀ ਗਿਣਤੀ ਜਲਦੀ ਤੋਂ ਜਲਦੀ ਵਧਾਈ ਜਾਵੇ ਅਤੇ ਉਸਾਰੀ ਮਸ਼ੀਨਰੀ ਅਤੇ ਹੋਰ ਲੋੜੀਂਦੇ ਸਾਧਨ ਵੀ ਵਧਾਏ ਜਾਣ ਤਾਂ ਜੋ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸ਼ਹਿਰ ਵਿਚ ਕਿੱਤੇ ਵੀ ਉਸਾਰੀ ਦਾ ਕੰਮ ਕਰਦੇ ਸਮੇਂ ਕੰਪਨੀ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਦਾ ਪੂਰਾ ਖਿਆਲ ਰੱਖਿਆ ਜਾਵੇ। ਪਿਮਸਿਪ ਪ੍ਰਾਜੈਕਟ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਆਉਣ ਵਾਲੇ ਸਮੇਂ ਵਿਚ ਨਗਰ ਨਿਗਮ ਦੀਆਂ ਸੇਵਾਵਾਂ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੇਵਾਵਾਂ ਦਾ ਲਾਭ ਆਸਾਨੀ ਨਾਲ ਅਤੇ ਸਮੇਂ ਸਿਰ ਮਿਲ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਿਗਮ ਦੇ ਰਿਕਾਰਡ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ, ਜਿਸ ਲਈ ਟੈਂਡਰ ’ਤੇ ਕੰਮ ਚੱਲ ਰਿਹਾ ਹੈ। ਇਸ ਮੌਕੇ ਸੰਦੀਪ ਸਿੰਘ ਐੱਸ. ਈ. ਸਿਵਲ, ਰਾਜਿੰਦਰ ਸ਼ਰਮਾ, ਅਸ਼ਵਨੀ ਸ਼ਰਮਾ ਸੀਨੀਅਰ ਕੰਸਟਰੱਕਸ਼ਨ ਮੈਨੇਜਰ, ਸ਼ਿਵ ਕੁਮਾਰ ਸੋਨੀ, ਰਣਜੀਤ ਸਿੰਘ ਐੱਸ. ਡੀ. ਓ., ਜਤਿੰਦਰ ਵਾਂਸੀਲ ਸੀ. ਐੱਫ. ਓ., ਵਿਸ਼ਵਜੀਤ ਜੀ. ਈ. ਮਨਮੀਤ ਆਦਿ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News