ਪੰਜਾਬ ’ਚ ਸ਼ੁਰੂ ਹੋਇਆ ਸੀਤ ਲਹਿਰ ਦਾ ਕਹਿਰ, ਲੋਕਾਂ ਨੂੰ ਘਰਾਂ ''ਚ ਰਹਿਣ ਲਈ ਕੀਤਾ ਮਜ਼ਬੂਰ

Thursday, Dec 14, 2023 - 05:40 PM (IST)

ਦੋਰਾਂਗਲਾ (ਨੰਦਾ)- ਪੰਜਾਬ ’ਚ ਸੀਤ ਹਵਾਵਾਂ ਅਤੇ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਪਹਾੜਾਂ ’ਤੇ ਪਏ ਮੀਂਹ ਅਤੇ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ’ਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ’ਚ ਕੜਾਕੇ ਦੀ ਠੰਡ ਪੈ ਰਹੀ ਹੈ। ਸੀਤ ਲਹਿਰ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਕਈਂ ਥਾਂਵਾਂ ’ਤੇ ਸੰਘਣੀ ਧੁੰਦ ਪੈਣ ਕਰ ਕੇ ਲੋਕਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਆਸਮਾਨ ’ਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਚੰਡੀਗੜ੍ਹ ਦੇ ਨਾਲ ਲੱਗਦੀਆਂ ਹਿਮਾਚਲ ਪ੍ਰਦੇਸ਼ ਦੀਆਂ ਵਾਦੀਆਂ ਵਿੱਚ ਕੁੱਝ ਦਿਨ ਪਹਿਲਾਂ ਪਈ ਬਰਫ਼ਬਾਰੀ ਦਾ ਅਸਰ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕਈ ਪਿੰਡਾਂ ਤੇ ਸ਼ਹਿਰਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਠੰਢ ਇੰਨੀ ਵੱਧ ਗਈ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਸ਼ਿਮਲੇ ਨਾਲੋਂ ਵੀ ਵੱਧ ਠੰਡਾ ਰਿਹਾ। ਮੌਸਮ ਵਿਭਾਗ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੱਲ੍ਹ ਦਾ ਦਿਨ ਇਸ ਮੌਸਮ ਦਾ ਸਭ ਤੋਂ ਠੰਢਾ ਦਿਨ ਰਿਹਾ ਜਦੋਂ ਕਿ ਅਗਲੇ ਦੋ ਦਿਨ ਭਾਰੀ ਠੰਢ ਪੈਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ, ਨਾਲ ਹੀ ਅਗਲੇ ਹਫ਼ਤੇ ਧੁੰਦ ਪੈਣ ਦੀ ਪੇਸ਼ੀਨਗੋਈ ਵੀ ਕੀਤੀ ਗਈ ਹੈ। ਠੰਡ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਟਾਵੇਂ-ਟਾਵੇਂ ਲੋਕ ਦਿਖਾਈ ਦਿੱਤੇ। ਇੰਨਾ ਹੀ ਨਹੀਂ ਸ਼ਹਿਰ ਦੀਆਂ ਮੁੱਖ ਮਾਰਕੀਟਾਂ ’ਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲਿਆ। ਦੂਜੇ ਪਾਸੇ ਰੋਜ਼ਾਨਾ ਦਿਹਾੜੀ ਕਰ ਕੇ ਗੁਜ਼ਾਰਾ ਕਰਨ ਵਾਲੇ ਲੋਕਾਂ ਨੂੰ ਠੰਡ ਕਾਰਨ ਕੰਮ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ

ਮਜ਼ਦੂਰ ਕੰਮ ਦੀ ਭਾਲ ’ਚ ਘਰੋਂ ਬਾਹਰ ਤਾਂ ਨਿਕਲਦੇ ਹਨ ਪਰ ਕੰਮ ਨਹੀਂ ਮਿਲਦਾ ਪਰ ਉਹ ਫਿਰ ਵੀ ਆਸ ਰੱਖ ਕੇ ਸੜਕਾਂ ਦੇ ਕਿਨਾਰਿਆਂ ’ਤੇ ਬੈਠ ਕੇ ਧੂਣੀ ਧੁਖਾ ਕੇ ਅੱਗ ਸੇਕਦੇ ਹਨ ਅਤੇ ਫਿਰ ਕੰਮ ਦੀ ਭਾਲ ਲਈ ਨਿਕਲ ਪੈਂਦੇ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਦੋ ਦਿਨ ਸ਼ਹਿਰ ’ਚ ਠੰਡ ਹੋਰ ਵੱਧ ਸਕਦੀ ਹੈ, ਜਦੋਂ ਕਿ ਅਗਲਾ ਪੂਰਾ ਹਫ਼ਤਾ ਸ਼ਹਿਰ ’ਚ ਧੁੰਦ ਰਹੇਗੀ। ਇਸ ਕਾਰਨ ਮੱਧਮ ਧੁੱਪ ਨਿਕਲਣ ਦੇ ਆਸਾਰ ਜਤਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸੀਤ ਹਵਾਵਾਂ ਚੱਲਣ ਕਰਕੇ ਵੀ ਠੰਢ ਵੱਧ ਸਕਦੀ ਹੈ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News