ਸਰਹੱਦੀ ਖੇਤਰ ਵਿਚ ਜੂਏ-ਸੱਟੇ ਦਾ ਧੰਦਾ ਜੌਰਾਂ-ਸ਼ੌਰਾਂ ਤੇ, ਪੁਲਸ ਬੇਖ਼ਬਰ

Sunday, Jan 28, 2024 - 04:55 PM (IST)

ਸਰਹੱਦੀ ਖੇਤਰ ਵਿਚ ਜੂਏ-ਸੱਟੇ ਦਾ ਧੰਦਾ ਜੌਰਾਂ-ਸ਼ੌਰਾਂ ਤੇ, ਪੁਲਸ ਬੇਖ਼ਬਰ

ਦੀਨਾਨਗਰ(ਹਰਜਿੰਦਰ ਸਿੰਘ ਗੌਰਾਇਆ)- ਸਰਹੱਦੀ ਖੇਤਰ ਦੇ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੀਨਾਨਗਰ, ਬਹਿਰਾਮਪੁਰ, ਦੌਰਾਗਲਾ ਦੇ ਇਲਾਕੇ ਅੰਦਰ ਜੂਏੇ ਸੱਟੇ ਦਾ ਧੰਦਾ ਪੂਰੇ ਜੌਰਾਂ-ਸ਼ੌਰਾਂ ਨਾਲ ਚੱਲ ਰਿਹਾ ਹੈ ਪਰ ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਕੋਈ ਸ਼ਿਕੰਜਾ ਕੱਸਣ ਦੀ ਦਿਲਚਸਪੀ ਨਹੀਂ ਵਿਖਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ ਪ੍ਰੀ-ਵੈਡਿੰਗ ਸ਼ੂਟ ਲਈ ਬਣੀ ਹੌਟਸਪੌਟ

ਜਾਣਕਾਰੀ ਅਨੁਸਾਰ ਜਿਸ ਸਮੇਂ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਪੁਲਸ ਨੂੰ ਗੈਰ-ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਰਵਾਈ ਕਰਨ ਲਈ ਸਖ਼ਤ ਹੁਕਮ ਦਿੱਤੇ ਗਏ ਹਨ ਪਰ ਸਰਹੱਦੀ ਖ਼ੇਤਰ ਅੰਦਰ ਇਹ ਹੁਕਮ ਵਧੇਰੇ ਅਸਰ ਨਾ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਹ ਧੰਦਾ ਕੁੱਝ ਲੋਕਾਂ ਵਲੋਂ ਪੂਰੇ ਧੜੱਲੇ ਨਾਲ ਕੀਤਾ ਜਾ ਰਿਹਾ ਹੈ। 

ਇਸ ਮੌਕੇ ਇਲਾਕੇ ਦੇ ਸਮਾਜ ਸੇਵਕ ਅਤੇ ਸੂਝਵਾਨ ਲੋਕਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਸਰਹੱਦੀ ਖੇਤਰ ਦੇ ਦਰਜਨ ਤੋਂ ਵੱਧ ਪਿੰਡਾਂ ਅੰਦਰ ਕੁੱਝ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਇਹ ਧੰਦਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਧੰਦੇ ਦੀ ਖ਼ਬਰ ਲੋਕਾਂ ਤੱਕ ਹੈ ਪਰ ਪੁਲਸ ਪ੍ਰਸ਼ਾਸਨ ਇਸ ਧੰਦੇ ਤੋਂ ਸ਼ਾਇਦ ਬੇਖ਼ਬਰ ਨਜ਼ਰ ਆ ਰਿਹਾ ਹੈ ਜਿਸ ਕਾਰਨ ਇਹ ਧੰਦਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ ।

ਇਹ ਵੀ ਪੜ੍ਹੋ : ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਵਧੀਕ ਸੈਸ਼ਨ ਜੱਜ ’ਤੇ ਹਮਲਾ, ਡਟ ਕੇ ਮੁਕਾਬਲਾ ਕਰਨ ’ਤੇ ਮੁਲਜ਼ਮ ਹੋਇਆ ਫ਼ਰਾਰ

ਇਸ ਮੌਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਅੰਦਰ ਕੁੱਝ ਪੁਲਸ ਮੁਲਾਜ਼ਮ ਲੌਕਲ ਹੋਣ ਕਾਰਨ ਜਦ ਕਿਸੇ ਛਾਪੇਮਾਰੀ ਦੀ ਤਿਆਰੀ ਕੀਤੀ ਜਾਂਦੀ ਹੈ ਤਾਂ ਇਸ ਬਾਰੇ ਲੋਕਾਂ ਨੂੰ ਪਹਿਲਾ ਹੀ ਭਿਣਕ ਲੱਗ ਜਾਂਦੀ ਹੈ, ਜਿਸ ਕਾਰਨ ਪੁਲਸ ਪ੍ਰਸ਼ਾਸ਼ਨ ਦੀ ਛਾਪੇਮਾਰੀ ਅਸਫ਼ਲ ਹੋ ਜਾਂਦੀ ਹੈ । ਇਸ ਸੰਬੰਧੀ ਇਲਾਕੇ ਦੇ ਸਮੂਹ ਲੋਕਾਂ ਨੇ ਪੁਲਸ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਕੋਲੋਂ ਇਸ ਵਿਰੁੱਧ ਸ਼ਿਕੰਜਾ ਕੱਸਣ ਦੀ ਮੰਗ ਕੀਤੀ ਹੈ ਤਾਂ ਕਿ ਇਸ ਧੰਦੇ  ਨਾਲ ਜੁੜੇ ਲੋਕਾਂ ਨੂੰ ਨੱਥ ਪਾਈ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News