ਵਾਹਨ ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 25 ਮੋਟਰਸਾਈਕਲਾਂ ਸਮੇਤ 4 ਗ੍ਰਿਫ਼ਤਾਰ

04/06/2024 4:58:27 PM

ਅੰਮ੍ਰਿਤਸਰ (ਸੰਜੀਵ)-ਵਾਹਨ ਚੋਰੀ ਕਰਨ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਇਸ ਸਬੰਧੀ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 25 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਗਿਰੋਹ ਨੂੰ ਕਾਬੂ ਕਰਨ ਦੀ ਸਾਰੀ ਕਾਰਵਾਈ ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ-   ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦਾ ਮਾਮਲਾ: ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਇਹ ਖੁਲਾਸਾ ਏ. ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ’ਚੋਂ ਗੁਰਪਾਲ ਸਿੰਘ ਤੇ ਹੈਪੀ ਗੋਪੀ ਕੋਲੋਂ 10 ਮੋਟਰਸਾਈਕਲ, ਹਰਸਿਮਰਨ ਸਿੰਘ ਸੈਮੀ ਅਤੇ ਹਰਪ੍ਰੀਤ ਸਿੰਘ ਮਾਊ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 15 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫ਼ਿਲਹਾਲ ਪੁਲਸ ਨੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਮੁਲਜ਼ਮਾਂ ਨੂੰ ਤਫ਼ਤੀਸ਼ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਏ. ਡੀ. ਸੀ. ਪੀ. ਵਿਰਕ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਜਸਵੀਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਗਿਰੋਹ ਸਰਗਰਮੀ ਨਾਲ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ’ਤੇ ਵੱਖ-ਵੱਖ ਟੀਮਾਂ ਵੱਲੋਂ ਨਾਕਾਬੰਦੀ ਕਰ ਕੇ ਉਕਤ ਮੁਲਜ਼ਮਾਂ ਨੂੰ ਦਬੋਚਿਆ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

ਏ. ਡੀ. ਸੀ. ਪੀ. ਵਿਰਕ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਮੋਟਰਸਾਈਕਲ ਕੰਪਨੀ ਬਾਗ, ਰੇਲਵੇ ਸਟੇਸ਼ਨ, ਗੁਰੂ ਨਾਨਕ ਦੇਵ ਹਸਪਤਾਲ ਮੈਡੀਕਲ ਕਾਲਜ, ਵਿਸ਼ਾਲ ਮੈਗਾ ਮਾਰਟ, ਰਣਜੀਤ ਐਵੀਨਿਊ ਅਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਕਚਹਿਰੀ ਦੇ ਆਸ-ਪਾਸ ਤੋਂ ਚੋਰੀ ਕੀਤੇ ਗਏ ਹਨ। ਇਹ ਪੂਰਾ ਇਲਾਕਾ ਲੁਟੇਰਿਆਂ ਦਾ ਨਿਸ਼ਾਨਾ ਸੀ। ਪੁਲਸ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha