ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, 3 ਮੈਂਬਰ ਗ੍ਰਿਫ਼ਤਾਰ

09/21/2023 3:16:52 PM

ਅੰਮ੍ਰਿਤਸਰ (ਜ.ਬ.) : ਥਾਣਾ ਮਕਬੂਲਪੁਰਾ ਅਤੇ ਸੀ. ਆਈ. ਏ. ਸਟਾਫ਼ ਸ਼ਹਿਰੀ ਦੀ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੇ ਤਿੰਨ ਹੋਰ ਸਾਥੀ ਪੁਲਸ ਦੀ ਗ੍ਰਿਫ਼ਤ ਤੋਂ ਦੂਰ ਦੱਸੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਰਣਜੀਤ ਸਿੰਘ ਉਦੋਨੰਗਲ ਖੁਰਦ, ਵਰਿੰਦਰ ਸਿੰਘ ਗੋਰਾ ਪੁੱਤਰ ਲਖਵਿੰਦਰ ਸਿੰਘ ਵਾਸੀ ਉਦੋਨੰਗਲ ਅਤੇ ਸ਼ਮਸ਼ੇਰ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਐਨੇਕੋਟ ਵਜੋਂ ਹੋਈ।

ਇਹ ਵੀ ਪੜ੍ਹੋ : ਜੇਕਰ ਤੁਹਾਨੂੰ ਵੀ ਆ ਰਹੀਆਂ ਹਨ ਅਜਿਹੀਆਂ ਫ਼ੋਨ ਕਾਲਸ ਤਾਂ ਹੋ ਜਾਓ ਸਾਵਧਾਨ!

ਨਾਮਜ਼ਦ ਮੁਲਜ਼ਮ ਲਵਪ੍ਰੀਤ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਚੋਣੇ, ਗਗਨਦੀਪ ਸਿੰਘ ਪੁੱਤਰ ਝਿਰਮਲ ਸਿੰਘ ਵਾਸੀ ਕੁਹਾਟਵਿੰਡ ਹਿੰਦੂਆਂ ਅਤੇ ਗੁਰਜੰਟ ਸਿੰਘ ਰਾਜਾ ਪੁੱਤਰ ਗੁਰਮੀਤ ਸਿੰਘ ਵਾਸੀ ਐਨੋਕੋਟ ਦੀ ਗ੍ਰਿਫਤਾਰੀ ਲਈ ਪੁਲਸ ਭਾਲ ਕਰ ਰਹੀ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਖੋਹੀ ਗਈ ਇਕ ਸਵਿਫਟ ਕਾਰ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਿਰੋਹ ਦੇ ਇਹ ਮੈਂਬਰ, ਜੋ ਹਥਿਆਰਾਂ ਦੀ ਨੋਕ ’ਤੇ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ 'ਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁੱਢਲੀ ਪੁੱਛਗਿੱਛ ਦਾ ਹਵਾਲਾ ਦਿੰਦਿਆਂ ਸੀ. ਆਈ. ਏ. ਇੰਸਪੈਕਟਰ ਅਮਨਦੀਪ ਸਿੰਘ ਰੰਧਾਵਾ ਅਤੇ ਥਾਣਾ ਮਕਬੂਲਪੁਰਾ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ- ਭਾਰਤੀ ਹਵਾਈ ਸੈਨਾ ਮੰਗਵਾਏਗੀ 100 ਹੋਰ ਤੇਜਸ ਮਾਰਕ-1ਏ ਜਹਾਜ਼

ਗ੍ਰਿਫ਼ਤਾਰ ਮੁਲਜ਼ਮ ਪ੍ਰਦੀਪ ਸਿੰਘ ਖ਼ਿਲਾਫ਼ ਥਾਣਾ ਮਹਿਤਾ ਵਿਖੇ ਐੱਨ. ਡੀ. ਪੀ. ਐੱਸ. ਐਕਟ, ਥਾਣਾ ਮਹਿਤਾ ਵਿਖੇ ਕੁੱਟਮਾਰ ਸੰਬੰਧੀ, ਗ੍ਰਿਫ਼ਤਾਰ ਮੁਲਜ਼ਮ ਸ਼ਮਸ਼ੇਰ ਸਿੰਘ ਖਿਲਾਫ਼ ਥਾਣਾ ਘੁਮਾਣ ਗੁਰਦਾਸਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਨਾਮਜ਼ਦ ਮੁਲਜ਼ਮ ਗਗਨਦੀਪ ਖ਼ਿਲਾਫ਼ ਥਾਣਾ ਮਹਿਤਾ ਵਿਖੇ 307 ਅਤੇ ਅਸਲਾ ਐਕਟ , ਥਾਣਾ ਗੜ੍ਹਸ਼ੰਕਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਤੇ ਥਾਣਾ ਭੁਲੱਥ ਵਿਖੇ ਲੁੱਟ ਖੋਹ ਸੰਬੰਧੀ ਮੁਲਜ਼ਮ ਗੁਰਜੰਟ ਸਿੰਘ ਖ਼ਿਲਾਫ਼ ਥਾਣਾ ਸਦਰ ਬਟਾਲਾ ਵਿਖੇ ਲੁੱਟ-ਖੋਹ ਅਤੇ ਥਾਣਾ ਘੁਮਾਣ ਗੁਰਦਾਸਪੁਰ ਵਿਖੇ ਲੁੱਟ-ਖੋਹ ਸੰਬੰਧੀ ਮੁਲਜ਼ਮ ਲਵਪ੍ਰੀਤ ਸਿੰਘ ਖਿਲਾਫ਼ ਥਾਣਾ ਸਲੇਮ ਟਾਬਰੀ ਲੁਧਿਆਣਾ ਵਿਖੇ ਲੁੱਟ ਖੋਹ, ਥਾਣਾ ਡਵੀਜ਼ਨ ਨੰਬਰ-6 ਜਲੰਧਰ ਵਿਖੇ ਚੋਰੀ, ਥਾਣਾ ਐੱਸ. ਏ. ਐੱਸ. ਨਗਰ ਵਿਖੇ ਚੋਰੀ, ਥਾਣਾ ਡਵੀਜ਼ਨ ਨੰਬਰ 6 ਜਲੰਧਰ ਵਿਖੇ ਲੁੱਟ ਖੋਹ ਦੇ ਚਾਰ ਮਾਮਲੇ, ਥਾਣਾ ਮਕਸੂਦਾਂ ਜਲੰਧਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ। ਇੰਸਪੈਕਟਰ ਰੰਧਾਵਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸੱਪ ਦੇ ਡੰਗਣ ਦਾ ਝਾੜ-ਫੂਕ ਕਰ ਕੇ ਇਲਾਜ ਕਰਨ ਵਾਲੇ ਤਾਂਤਰਿਕ ਦੀ ਹੋਈ ਛਿੱਤਰ-ਪਰੇਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:- https://apps.apple.com/in/app/id538323711


Anuradha

Content Editor

Related News