ਕੁੜੀ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
Monday, May 06, 2024 - 12:15 PM (IST)

ਰਮਦਾਸ (ਸਾਰੰਗਲ)-ਥਾਣਾ ਰਮਦਾਸ ਵਿਚ ਪੈਂਦੇ ਪਿੰਡ ਮਾਛੀਵਾਲ ਨੇੜੇ ਸਥਿਤ ਬਾਗ ਵਿਚ ਭੇਤਭਰੇ ਹਾਲਾਤ ’ਚ ਫਾਹਾ ਲੈ ਕੇ ਇਕ ਕੁੜੀ ਵੱਲੋਂ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਥਾਣਾ ਰਮਦਾਸ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮ੍ਰਿਤਕਾ ਦੇ ਪਿਤਾ ਗੁਰਮੀਤ ਸਿੰਘ ਵਾਸੀ ਪਿੰਡ ਬੱਲੜਵਾਲ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਨੇ ਬੀਤੇ ਕਾਫੀ ਸਮੇਂ ਤੋਂ ਪਿੰਡ ਮਾਛੀਵਾਲ ਨੇੜੇ ਨਾਖਾਂ ਅਤੇ ਅਮਰੂਦਾਂ ਦਾ ਬਾਗ ਠੇਕੇ ’ਤੇ ਲਿਆ ਹੋਇਆ ਹੈ ਅਤੇ ਉਹ ਇੱਥੇ ਹੀ ਪਰਿਵਾਰ ਸਮੇਤ ਰਹਿੰਦਾ ਆ ਰਿਹਾ ਹੈ।
ਇਹ ਵੀ ਪੜ੍ਹੋ- ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
ਬੀਤੀ ਰਾਤ ਉਸਦੀ ਕੁੜੀ ਮਨਪ੍ਰੀਤ ਕੌਰ ਉਸ ਨੂੰ ਘਰ ਵਿਚ ਨਹੀਂ ਮਿਲੀ ਤਾਂ ਉਸ ਨੇ ਆਪਣੀ ਕੁੜੀ ਦੀ ਕਾਫੀ ਤਲਾਸ਼ ਕੀਤੀ ਪਰ ਪਤਾ ਨਾ ਚੱਲਣ ’ਤੇ ਬੀਤੀ ਸਵੇਰੇ ਜਦੋਂ ਉਹ ਬਾਗ ਵਿਚ ਗਿਆ ਤਾਂ ਦੇਖਿਆ ਕਿ ਉਸਦੀ ਕੁੜੀ ਨੇ ਬਾਗ ਵਿਚ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਤੇ ਉਸਦੀ ਲਾਸ਼ ਲਟਕੀ ਹੋਈ ਸੀ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨੀ ਮੋਰਚੇ 'ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ
ਐੱਸ. ਐੱਚ. ਓ. ਨੇ ਅੱਗੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਸੂਚਨਾ ਮਿਲਣ ਉਪਰੰਤ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਅੰਮ੍ਰਿਤਸਰ ਵਿਖੇ ਭੇਜ ਦਿੱਤਾ ਹੈ ਅਤੇ ਬਾਕੀ ਦੀ ਕਾਨੂੰਨੀ ਕਾਰਵਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8