ਕੁੜੀ ਨੇ ਵਿਆਹ ਕਰਵਾਉਣ ਤੋਂ ਮਨ੍ਹਾਂ ਕਰਕੇ ਚੁੱਕਿਆ ਖੌਫ਼ਨਾਕ ਕਦਮ, ਮਗਰੋਂ ਮੁੰਡੇ ਨੇ ਖਾ ਲਈ ਜ਼ਹਿਰੀਲੀ ਦਵਾਈ

Thursday, Oct 26, 2023 - 04:21 PM (IST)

ਕੁੜੀ ਨੇ ਵਿਆਹ ਕਰਵਾਉਣ ਤੋਂ ਮਨ੍ਹਾਂ ਕਰਕੇ ਚੁੱਕਿਆ ਖੌਫ਼ਨਾਕ ਕਦਮ, ਮਗਰੋਂ ਮੁੰਡੇ ਨੇ ਖਾ ਲਈ ਜ਼ਹਿਰੀਲੀ ਦਵਾਈ

ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ’ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ ਕੁੜੀ ਵੱਲੋਂ ਵਿਆਹ ਕਰਵਾਉਣ ਤੋਂ ਮਨ੍ਹਾਂ ਕਰਨ ’ਤੇ ਮੁੰਡੇ ਨੇ ਉਸ ਨੂੰ ਜ਼ਹਿਰੀਲੀ ਦਵਾਈ ਖਾਣ ਦੇ ਲਈ ਦੇ ਦਿੱਤੀ, ਜਿਸ ਤੋਂ ਬਾਅਦ ਕੁੜੀ ਦੀ ਉਕਤ ਦਵਾਈ ਖਾਣ ਕਰਕੇ ਮੌਤ ਹੋ ਗਈ।  ਜਦਕਿ ਬਾਅਦ ’ਚ ਮੁੰਡੇ ਨੇ ਵੀ ਜ਼ਹਿਰੀਲੀ ਦਵਾਈ ਖਾਦੀ ਗਈ, ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਦੋਰਾਂਗਲਾ ਪੁਲਸ ਨੇ ਕੁੜੀ ਦੀ ਮਾਂ ਦੀ ਸ਼ਿਕਾਇਤ ’ਤੇ ਮੁੰਡੇ ਦੇ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- DJ 'ਤੇ ਗਾਣਾ ਲਗਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ, ਭੰਨ੍ਹੀ ਕਾਰ ਤੇ ਬੁਲੇਟ ਮੋਟਰਸਾਈਕ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਲੱਖਣ ਰਾਮ ਨੇ ਦੱਸਿਆ ਕਿ ਸਰਬਜੀਤ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਸਲਾਚ ਨੇ ਬਿਆਨ ਦਿੱਤਾ ਕਿ ਉਸ ਦੀ ਕੁੜੀ ਪਰਮਿੰਦਰ ਕੌਰ ਉਮਰ 18 ਸਾਲ, ਜੋ 12ਵੀਂ ਕਲਾਸ ਵਿਚ ਪੜਦੀ ਸੀ, ਨੂੰ ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਚੋਂਤਰਾ ਉਸ ਦੀ ਕੁੜੀ ਨੂੰ ਵਿਆਹ ਕਰਵਾਉਣ ਲਈ ਮਜ਼ਬੂਰ ਕਰਦਾ ਸੀ ਅਤੇ ਧਮਕੀਆਂ ਦਿੰਦਾ ਸੀ। ਮਿਤੀ 24-10-23 ਨੂੰ ਦੋਸ਼ੀ ਨੇ ਉਸ ਦੀ ਕੁੜੀ ਪਰਮਿੰਦਰ ਕੌਰ ਨੂੰ ਗਲੀ ਵਿਚ ਆ ਕੇ ਕਿਹਾ ਕਿ ਜੇ ਮੇਰੇ ਨਾਲ ਵਿਆਹ ਨਹੀਂ ਕਰਵਾਉਣਾ ਤਾਂ ਇਹ ਦਵਾਈ ਖਾ ਲੈ ਅਤੇ ਜ਼ਹਿਰੀਲੀ ਦਵਾਈ ਦੇ ਕੇ ਖੇਤਾਂ ਵੱਲ ਨੂੰ ਭੱਜ ਗਿਆ।

ਇਹ ਵੀ ਪੜ੍ਹੋ- ਗਾਹਕ ਨੂੰ ਜ਼ਿੰਦਾ ਸੁੰਡੀਆਂ ਵਾਲਾ ਪਿੱਜ਼ਾ ਪਰੋਸਣ ਵਾਲੇ ਰੈਸਟੋਰੈਂਟ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਇਸ ਤੋਂ ਬਾਅਦ ਉਸ ਦੀ ਕੁੜੀ ਨੇ ਮੁਲਜ਼ਮ ਮਨਪ੍ਰੀਤ ਸਿੰਘ ਤੋਂ ਦੁਖੀ ਹੋ ਕੇ ਦਵਾਈ ਖਾ ਲਈ, ਜਿਸ ਨਾਲ ਤੁਰੰਤ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਰਬਜੀਤ ਕੌਰ ਦੇ ਬਿਆਨਾਂ ’ਤੇ ਮੁਲਜ਼ਮ ਮਨਪ੍ਰੀਤ ਸਿੰਘ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ, ਪਰ ਦੂਜੇ ਪਾਸੇ ਮੁਲਜ਼ਮ ਮਨਪ੍ਰੀਤ ਸਿੰਘ ਨੇ ਵੀ ਜ਼ਹਿਰੀਲੀ ਦਵਾਈ ਖਾ ਲਈ, ਜੋ ਜ਼ੇਰੇ ਇਲਾਜ ਹੈ।  

ਇਹ ਵੀ ਪੜ੍ਹੋ- ਖਾਲੜਾ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਗਲੀ 'ਚ ਖਿੱਲਰੇ ਮਿਲੇ 15 ਤੋਂ ਵੱਧ ਅੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News