ਗੈਂਗਸਟਰ ਗੋਲਡੀ ਬਰਾੜ ਵੱਲੋਂ ਰੰਧਾਵਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਨੂੰ ਸਰਕਾਰ ਗੰਭੀਰਤਾ ਨਾਲ ਲਵੇ- ਕਿਸ਼ਨ ਚੰਦਰ
Saturday, Mar 18, 2023 - 01:59 PM (IST)
ਪਠਾਨਕੋਟ (ਆਦਿੱਤਿਆ, ਰਾਜਨ):- ਬੀਤੇ ਦਿਨ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਨੂੰ ਭਗਵੰਤ ਮਾਰਨ ਸਰਕਾਰ ਪੂਰੀ ਗੰਭੀਰਤਾ ਨਾਲ ਲਵੇ, ਕਿਉਂਕਿ ਉਨ੍ਹਾਂ ਦੇ ਪਿਤਾ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਅੱਤਵਾਦ ਵਿਰੁੱਧ ਡੱਟ ਕੇ ਲੜਾਈ ਲੜੀ ਸੀ ਤੇ ਡਿਪਟੀ ਮੁੱਖ ਮੰਤਰੀ ਹੁੰਦੇ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਸੀ।
ਇਹ ਵੀ ਪੜ੍ਹੋ- ਹੋਸਟਲ ਦੀ ਵਿਦਿਆਰਥਣ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ, ਕੀਤੀ ਜੀਵਨ ਲੀਲਾ ਸਮਾਪਤ
ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੈਂਗਸਟਰਾਂ ਦੀਆਂ ਧਮਕੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਪੈਰਾ ਮਿਲਟਰੀ ਫੋਰਸ ਮੁਹੱਈਆ ਕਰਵਾਈ ਜਾਵੇ ਤਾਂ ਕਿ ਰੰਧਾਵਾ ਸਾਹਿਬ ਨਿਰਵਿਘਨ ਹੋ ਕੇ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਆਪਣੀ ਆਵਾਜ਼ ਬੇ ਬਾਕੀ ਜਾਰੀ ਰੱਖ ਸੱਕਣ। ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਜੇਕਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਝਰੀਟ ਤੱਕ ਵੀ ਆਈ ਤਾਂ ਇਸ ਦੀ ਜ਼ਿੰਮੇਵਾਰੀ ਮਾਨ ਸਰਕਾਰ ਦੀ ਹੋਵੇਗੀ, ਕਿਉਂਕਿ ਪੰਜਾਬ ਦੇ ਸਮੂੱਚੇ ਕਾਂਗਰਸੀ ਅਤੇ ਦੇਸ਼ ਭਗਤ ਲੋਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਗੈਂਗਸਟਰਾਂ ਦੀ ਹਰ ਚਨੌਤੀ ਦਾ ਮੁਕਾਬਲਾ ਕਰਨ ਲਈ ਤਿਆਰ ਬਰ ਤਿਆਰ ਹਨ।
ਇਹ ਵੀ ਪੜ੍ਹੋ- ਅਕਾਲੀ ਦਲ ਨੇ ਸ਼ੁਰੂ ਕੀਤਾ 'ਪੰਜਾਬ ਬਚਾਓ ਧਰਨਾ', ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।