ਸਰਕਾਰ ਅੰਮ੍ਰਿਤਪਾਲ ਸਮੇਤ ਹੋਰਨਾਂ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ ’ਚ ਕਰਵਾਵੇ ਤਬਦੀਲ : ਐਡਵੋਕੇਟ ਧਾਮੀ

Saturday, Mar 16, 2024 - 12:11 PM (IST)

ਸਰਕਾਰ ਅੰਮ੍ਰਿਤਪਾਲ ਸਮੇਤ ਹੋਰਨਾਂ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ ’ਚ ਕਰਵਾਵੇ ਤਬਦੀਲ : ਐਡਵੋਕੇਟ ਧਾਮੀ

ਤਲਵੰਡੀ ਸਾਬੋ (ਮੁਨੀਸ਼)-ਕੌਮੀ ਸੁਰੱਖਿਆ ਐਕਟ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਬੀਤੇ ਦਿਨਾਂ ਤੋਂ ਕੀਤੀ ਭੁੱਖ ਹੜਤਾਲ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਜਾਣ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੂਜੇ ਰਾਜਾਂ ਦੀਆਂ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ’ਚ ਤਬਦੀਲ ਕਰਵਾਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਨਾਲਾ ਕਾਂਡ ’ਚ ਨਾਮਜ਼ਦ ਨੌਜਵਾਨਾਂ ਦੀਆਂ ਜ਼ਮਾਨਤਾਂ ਕਰਵਾਉਣ ਤੋਂ ਲੈ ਕੇ ਸਿੱਖ ਨੌਜਵਾਨਾਂ ਨੂੰ ਡਿਬਰੂਗੜ੍ਹ ਜੇਲ੍ਹ ’ਚ ਬੰਦ ਕਰਨ ਦੌਰਾਨ ਸ਼੍ਰੋਮਣੀ ਕਮੇਟੀ ਨੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਮੁਹੱਈਆ ਕਰਵਾਈ ਹੈ ਅਤੇ ਅੱਗੇ ਵੀ ਬੰਦੀ ਸਿੱਖਾਂ ਦੀ ਹਰ ਸੰਭਵ ਮਦਦ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਵਚਨਬਧ ਹੈ।

ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ

ਇਸ ਮੌਕੇ ਐਡਵੋਕੇਟ ਧਾਮੀ ਨਾਲ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਜਥੇਦਾਰ ਮੋਹਨ ਸਿੰਘ ਬੰਗੀ ਅਤੇ ਜਥੇ. ਗੁਰਪ੍ਰੀਤ ਸਿੰਘ ਝੱਬਰ ਦੋਵੇਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਰਣਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਗੁਜਰਾਤ ਪਹੁੰਚੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਿਹਾ- 'ਲੋਕਤੰਤਰ ਨੂੰ ਬਚਾਉਣ ਲਈ ਤੁਹਾਡੇ ਕੋਲ ਆਏ ਹਾਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News