ਪੰਜਾਬੀਆਂ ’ਚ ਵਿਦੇਸ਼ ਜਾਣ ਦਾ ਵੱਧ ਰਿਹਾ ਰੁਝਾਨ ਠੀਕ ਨਹੀਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Saturday, Dec 31, 2022 - 10:47 AM (IST)

ਪੰਜਾਬੀਆਂ ’ਚ ਵਿਦੇਸ਼ ਜਾਣ ਦਾ ਵੱਧ ਰਿਹਾ ਰੁਝਾਨ ਠੀਕ ਨਹੀਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ (ਛੀਨਾ)- ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਨਿਰਵਿਘਨ ਸੰਪੂਰਨ ਹੋਣ ’ਤੇ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਗੁ. ਬਾਲ ਲੀਲਾ ਮੈਣੀ ਸੰਗਤ ਪਟਨਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਰਾਗੀ ਜਥਿਆਂ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਦਸਵੇਂ ਪਾਤਿਸ਼ਾਹ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਹਿਬਾਨ ਵਲੋਂ ਦਰਸਾਈ ਜੀਵਨ ਜੁਗਤਿ ਦੇ ਧਾਰਨੀ ਹੋਣ ਲਈ ਪ੍ਰੇਰਦਿਆਂ ਸਰਬੱਤ ਦੇ ਭਲੇ ਵਾਸਤੇ ਅਰਦਾਸ ਵੀ ਕੀਤੀ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਸਰਕਾਰੀ ਗਊਸ਼ਾਲਾ ਦੇ ਮੰਦੇ ਹਾਲ, ਭੁੱਖ ਅਤੇ ਠੰਡ ਨਾਲ ਗਊਆਂ ਦੀ ਹੋ ਰਹੀ ਮੌਤ

ਇਸ ਮੌਕੇ ਜਥੇ. ਗਿਆਨੀ ਹਰਪ੍ਰੀਤ ਸਿੰਘ ਨੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਵਿਚਾਰਾਂ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਵਾਰਿਸ ਪੰਜਾਬੀਆਂ ’ਚ ਵਿਦੇਸ਼ ਜਾਣ ਦਾ ਵੱਧਦਾ ਜਾ ਰਿਹਾ ਕਰੇਜ਼ ਵੱਡੀ ਚਿੰਤਾਂ ਵਾਲੀ ਗੱਲ ਹੈ, ਜੇਕਰ ਸਿੱਖ ਕੌਮ ਆਪਣੀਆਂ ਜ਼ਮੀਨਾਂ ਵੇਚ ਕੇ ਪੱਕੇ ਤੌਰ ’ਤੇ ਵਿਦੇਸ਼ ਜਾ ਵਸੀ ਤਾਂ ਫਿਰ ਪਿੱਛੇ ਗੁਰੂ ਸਹਿਬਾਨ ਦੇ ਇਤਿਹਾਸਕ ਗੁਰਧਾਮਾਂ ਦੀ ਸੇਵਾ ਸੰਭਾਲ ਕੌਣ ਕਰੇਗਾ। ਇਸ ਮੌਕੇ ਮਹਾਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆ ਨੇ ਸਮੂਹ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ। 

ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਨੂੰ ਦੁਬਈ 'ਚ ਹੋਈ 25 ਸਾਲ ਦੀ ਕੈਦ, ਗ਼ਰੀਬ ਮਾਪਿਆਂ ਦੇ ਹਾਲਾਤ ਜਾਣ ਆਵੇਗਾ ਰੋਣਾ

ਇਸ ਸਮੇਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਕਾਰਜਕਾਰੀ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀ.ਮੀਤ ਪ੍ਰਧਾਨ ਲਖਵਿੰਦਰ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ ਖਨੂਜਾ,ਮਹਾਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਰਜਿੰਦਰ ਸਿੰਘ ਮਹਿਤਾ, ਡੇਰਾ ਬਾਬਾ ਭੂਰੀ ਵਾਲੇ ਦੇ ਮੁੱਖ ਬੁਲਾਰੇ ਰਾਮ ਸਿੰਘ ਭਿੰਡਰ, ਪੰਜ ਪਿਆਰੇ ਸਹਿਬਾਨ ਗਿਆਨੀ ਦਲੀਪ ਸਿੰਘ, ਗਿਆਨੀ ਸੁਖਦੇਵ ਸਿੰਘ, ਗਿਆਨੀ ਗੁਰਦਿਆਲ ਸਿੰਘ, ਗਿਆਨੀ ਰੋਸ਼ਨ ਸਿੰਘ, ਬਾਬਾ ਗੁਰਵਿੰਦਰ ਸਿੰਘ, ਬਾਬਾ ਹਰੀ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਕਰਨ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਪ੍ਰਮਜੀਤ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਸਤਿਨਾਮ ਸਿੰਘ, ਬਾਬਾ ਦਲਜੀਤ ਸਿੰਘ ਤੇ ਹੋਰ ਵੀ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News