ਸਿਹਤ ਵਿਭਾਗ ਨੇ ਇਕੋ ਦਿਨ ’ਚ 1055 ਥਾਵਾਂ ’ਤੇ ਕੀਤੀ ਚੈਕਿੰਗ, 40 ਘਰਾਂ ’ਚ ਮਿਲਿਆ ਡੇਂਗੂ ਦਾ ਲਾਰਵਾ
Saturday, Sep 09, 2023 - 12:15 PM (IST)

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਹੁਣ ਤੱਕ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 91 ਪਹੁੰਚ ਚੁੱਕੀ ਹੈ, ਜਿਸ ਦੇ ਚਲਦਿਆਂ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਹੈ, ਨਾਲ ਹੀ ਡੇਂਗੂ ’ਤੇ ਵੱਡਾ ਵਾਰ ਕਰਦੇ ਹੋਏ ਸਿਹਤ ਵਿਭਾਗ ਦੀਆਂ ਕਰੀਬ 18 ਟੀਮਾਂ ਨੇ ਜ਼ਿਲ੍ਹੇ ’ਚ 1055 ਥਾਵਾਂ ’ਤੇ ਡੇਂਗੂ ਦਾ ਲਾਰਵਾ ਚੈੱਕ ਕੀਤਾ, ਜਿਸ ਦੌਰਾਨ ਕਰੀਬ 40 ਘਰਾਂ ’ਚੋਂ ਲਾਰਵਾ ਮਿਲਿਆ, ਜਿਸ ਨੂੰ ਵਿਭਾਗ ਦੀਆਂ ਟੀਮਾਂ ਨੇ ਮੌਕੇ ’ਤੇ ਨਸ਼ਟ ਕੀਤਾ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਗੁਰਦਾਸਪੁਰ ਜ਼ਿਲ੍ਹੇ ਅੰਦਰ ਪਿਛਲੇ ਸਾਲ 5 ਸਤੰਬਰ ਤੱਕ ਡੇਂਗੂ ਤੋਂ 7 ਮਰੀਜ਼ ਪੀੜਤ ਹੋਏ ਸਨ ਜਦੋਂ ਕਿ ਇਸ ਸਾਲ 5 ਸਤੰਬਰ ਤੱਕ ਮਰੀਜ਼ਾਂ ਦੀ ਗਿਣਤੀ 91 ਤੱਕ ਪਹੁੰਚ ਗਈ ਹੈ। ਪਿਛਲੇ ਸਾਲ ਜ਼ਿਲ੍ਹੇ ਅੰਦਰ ਪੂਰੇ ਸੀਜ਼ਨ ਦੌਰਾਨ 242 ਵਿਅਕਤੀ ਡੇਂਗੂ ਤੋਂ ਪੀੜਤ ਹੋਏ ਸਨ ਜਦੋਂ ਕਿ 2021 ਵਿਚ 750 ਅਤੇ ਕੋਰੋਨਾ ਵਾਇਰਸ ਦੇ ਦੌਰ ਵਾਲੇ ਸਾਲ 2020 ਦੌਰਾਨ 198 ਲੋਕ ਡੇਂਗੂ ਤੋਂ ਪੀੜਤ ਹੋਏ ਸਨ। ਇਸ ਸਾਲ 2671 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲ ਚੁੱਕਾ ਹੈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਡਾ. ਪ੍ਰਭਜੋਤ ਕੌਰ ਕਲਸੀ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਹੁਣ ਤੱਕ 54319 ਸਥਾਨਾਂ ’ਤੇ ਕੀਤੀ ਚੈਕਿੰਗ ਦੌਰਾਨ 2671 ਥਾਵਾਂ ’ਤੇ ਲਾਰਵਾ ਮਿਲਿਆ ਹੈ, ਜਿਸ ਨੂੰ ਟੀਮਾਂ ਵੱਲੋਂ ਨਸ਼ਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਿਰੰਤਰ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਔਰਤ ਦੀ ਮੌਤ, ਬਟਾਲਾ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਮਿਲੀ ਲਾਸ਼
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8