ਸਿਹਤ ਵਿਭਾਗ ਨੂੰ 5 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ
Tuesday, Sep 24, 2024 - 06:20 PM (IST)
ਬਟਾਲਾ (ਬੇਰੀ, ਵਿਪਨ) : ਐੱਸ. ਐੱਮ. ਓ. ਬਟਾਲਾ ਡਾ. ਮਨਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ’ਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ। ਇਸ ਸਬੰਧੀ ਹੈਲਥ ਇੰਸਪੈਕਟਰ ਦੇਵ ਆਨੰਦ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਉਜਾਗਰ ਨਗਰ, ਭੰਡਾਰੀ ਗੇਟ, ਵੀ. ਐੱਮ. ਐੱਸ. ਕਾਲਜ, ਰਾਇਲ ਨਰਸਿੰਗ ਇੰਸਟੀਚਿਊਟ ਜੈਤੋਸਰਜਾ, ਜੈਮਸ ਸਕੂਲ ਬਟਾਲਾ ਆਦਿ ਵਿਖੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਸਿਹਤ ਵਿਭਾਗ ਦੀ ਟੀਮ ਨੂੰ 5 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ ਹੈ, ਜਿਸਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ, ਇਸ ਲਈ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਭਾਂਡਿਆਂ ਆਦਿ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8