ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਦਿਲ ਦੇ ਰੋਗੀ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ ਰਹਿਣ ਸਾਵਧਾਨ, ਜਾਰੀ ਹੋਈ ਐਡਵਾਈਜ਼ਰੀ

05/13/2024 7:35:59 PM

ਗੁਰਦਾਸਪੁਰ (ਹਰਮਨ, ਵਿਨੋਦ)-ਗੁਰਦਾਸਪੁਰ ਸਮੇਤ ਆਸ-ਪਾਸ ਇਲਾਕੇ ਅੰਦਰ ਵਧੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਹਾਲਾਤ ਇਹ ਬਣੇ ਹੋਏ ਹਨ ਕਿ ਇਸ ਤਹਿਤ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤਹਿਤ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਤਾਪਮਾਨ ਵਿਚ ਵਾਧਾ ਹੋਣ ਦੀ ਭਵਿੱਖਬਾਣੀ ਨੂੰ ਧਿਆਨ ’ਚ ਰੱਖਦਿਆਂ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਵੱਲੋਂ ਲੂ ਤੋਂ ਬਚਨ ਦੀ ਸਲਾਹ ਦਿੱਤੀ ਤਾਂ ਜੋ ਅੱਤ ਦੀ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਆਪਣਾ ਬਚਾਅ ਕੀਤਾ ਜਾ ਸਕੇ।

ਧਿਆਨ ਦੇਣ ਯੋਗ ਹੈ ਕਿ ਜੇਕਰ ਕਿਸੇ ਥਾਂ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਵੇ ਤਾਂ ਇਸ ਸਥਿਤੀ ਨੂੰ ਹੀਟ ਵੇਵ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ’ਚ ਵਿਘਨ ਪਾਉਂਦਾ ਹੈ ਅਤੇ ਗਰਮੀ ਨਾਲ ਸਬੰਧਤ ਬੀਮਾਰੀਆਂ ਦਾ ਕਾਰਨ ਬਣਦਾ ਹੈ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ 'ਆਪ' 'ਚ ਸ਼ਾਮਲ

ਡਾ. ਹਰਭਜਨ ਰਾਮ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਹੀਟ ਵੇਵ ਆਉਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਲੋਕਾਂ ਨੂੰ ਵੀ ਇਸ ਦਾ ਖਤਰਾ ਹੁੰਦਾ ਹੈ। ਇਸ ਹਾਲਤ ਵਿਚ ਨਵਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕ, ਕਾਮੇ, ਮੋਟਾਪੇ ਤੋਂ ਪੀੜਤ ਲੋਕ, ਮਾਨਸਿਕ ਤੌਰ 'ਤੇ ਬਿਮਾਰ ਲੋਕ, ਖਾਸ ਤੌਰ 'ਤੇ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਕਿਵੇਂ ਕੀਤਾ ਜਾ ਸਕਦਾ ਹੈ ਬਚਾਅ?

ਸਿਵਲ ਸਰਜਨ ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਅੱਤ ਦੀ ਗਰਮੀ ਤੋਂ ਬਚਣ ਲਈ ਬਾਹਰੀ ਕੰਮ ਦਿਨ ਦੇ ਠੰਢੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਨੂੰ ਕਰਨਾ ਚਾਹੀਦਾ ਹੈ। ਜੇਕਰ ਤੁਹਾਨੂੰ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਥੋੜੇ-ਥੋੜੇ ਸਮੇਂ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬੀਮਾਰੀ, ਗੁਰਦੇ ਜਾਂ ਜਿਗਰ ਦੀ ਬੀਮਾਰੀ ਤੋਂ ਪੀੜਤ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੇ ਸੇਵਨ ਨੂੰ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਫੁਲ ਸਲੀਵ ਕੱਪੜੇ ਪਾਏ ਜਾਣ ਅਤੇ ਗਰਮੀਆਂ ’ਚ ਸਿਰਫ਼ ਸੂਤੀ ਕੱਪੜੇ ਹੀ ਪਹਿਨਣ ਦੀ ਕੋਸ਼ਿਸ਼ ਕਰੋ। ਸਿੱਧੀ ਧੁੱਪ ਤੋਂ ਆਪਣਾ ਸਿਰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ਼ ਦੀ ਵਰਤੋਂ ਕਰੋ।

ਇਹ ਵੀ ਪੜ੍ਹੋ- ਚੋਣ ਡਿਊਟੀ ਦੀ ਰਿਹਰਸਲ 'ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਦਾਇਤਾਂ ਹੋਈਆਂ ਜਾਰੀ

ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਜੁੱਤੇ ਜਾਂ ਚੱਪਲਾਂ ਪਾਓ, ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਠੀਕ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਆਪਣੇ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ, ਸੰਤਰਾ, ਅੰਗੂਰ, ਖੀਰਾ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਖਪਤ ਵਧਾਓ। ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਲਗਾਓ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਪਾਓ।

ਇਹ ਵੀ ਪੜ੍ਹੋ-  ਲਹਿੰਦੇ ਪੰਜਾਬ 'ਚ ਨਾਬਾਲਗ ਕੁੜੀ ਦਾ ਨਿਕਾਹ ਕਰਵਾਉਣ ਵਾਲੇ ਰਜਿਸਟਰਾਰ 'ਤੇ ਹੁਣ ਹੋਵੇਗੀ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News