ਮਿਲਾਵਟਖੋਰਾਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠ ਰਿਹਾ ਸਿਹਤ ਵਿਭਾਗ, ਵੱਡੇ ਨਾਮੀ ਅਦਾਰਿਆਂ ਨੂੰ 16 ਲੱਖ ਰੁਪਏ ਜੁਰਮਾਨਾ
Sunday, Sep 24, 2023 - 06:55 PM (IST)

ਅੰਮ੍ਰਿਤਸਰ (ਦਲਜੀਤ)- ਜ਼ਿਲ੍ਹੇ ’ਚ ਮਿਲਾਵਟਖੋਰੀ ਖ਼ਿਲ਼ਾਫ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਸਖ਼ਤੀ ਅਪਣਾ ਰਿਹਾ ਹੈ। ਵਿਭਾਗ ਵੱਲੋਂ ਅਗਸਤ ਮਹੀਨੇ ਵਿਚ ਭਰੇ ਗਏ 140 ਸੈਂਪਲਾਂ ’ਚੋਂ 81 ਦੀ ਰਿਪੋਰਟ ਫੇਲ੍ਹ ਆਈ ਹੈ। ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ 81 ਫੇਲ੍ਹ ਸੈਂਪਲਾਂ ਦੇ ਆਧਾਰ ’ਤੇ ਵੱਖ-ਵੱਖ ਪ੍ਰਸਿੱਧ ਅਦਾਰਿਆਂ ਨੂੰ 16 ਲੱਖ ਰੁਪਏ ਜੁਰਮਾਨਾ ਕੀਤਾ ਹੈ। ਜ਼ਿਲ੍ਹੇ ’ਚ ਪਹਿਲੀ ਵਾਰ ਮਿਲਾਵਟਖੋਰਾਂ ਨੂੰ ਪ੍ਰਸ਼ਾਸਨ ਵੱਲੋਂ ਇੰਨੀ ਵੱਡੀ ਪੱਧਰ ’ਤੇ ਜੁਰਮਾਨੇ ਕੀਤੇ ਗਏ ਹਨ, ਜਿਨ੍ਹਾਂ ਦੇ ਸੈਂਪਲ ਆਏ ਹਨ। ਉਨ੍ਹਾਂ ’ਚ ਦੁੱਧ, ਦਹੀਂ, ਪਨੀਰ, ਮੱਖਣ ਆਦਿ ਦੇ ਵਧੇਰੇ ਸੈਪਲ ਸ਼ਾਮਲ ਹਨ, ਜਦਕਿ ਭਾਗ ਵੱਲੋਂ ਸਤੰਬਰ ਮਹੀਨੇ ’ਚ ਹੁਣ ਤੱਕ 50 ਦੇ ਕਰੀਬ ਵੱਖ-ਵੱਖ ਖਾਧ ਪਦਾਰਥਾਂ ਦੇ ਸੈਂਪਲ ਭਰੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਮਿਲਾਵਟਖੋਰੀ ਰੋਕਣ ਲਈ ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਰਜਿੰਦਰਪਾਲ ਮਿਲਾਵਟਖੋਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਸਿੰਗਮ ਦੇ ਤੌਰ ’ਤੇ ਮਸ਼ਹੂਰ ਹਨ। ਰਾਜਿੰਦਰਪਾਲ ਵੱਲੋਂ ਮਿਲਾਵਟਖੋਰਾਂ ਖ਼ਿਲਾਫ਼ ਜੰਗੀ ਪੱਧਰ ’ਤੇ ਮੁਹਿਮ ਵਿੱਢ ਕੇ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਸਹਾਇਕ ਫੂਡ ਨੇ ਦੱਸਿਆ ਕਿ ਫ਼ੂਡ ਕਮਿਸ਼ਨਰ ਪੰਜਾਬ ਆਈ. ਏ. ਐੱਸ. ਅਭਿਨਵ ਤ੍ਰਿਖਾ ਵੱਲੋਂ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹੇ ’ਚ ਮਿਲਾਵਟ ਖੋਰਾਂ ਖ਼ਿਲਾਫ਼ ਪੰਜ ਟੀਮਾਂ ਦਾ ਗਠਨ ਕਰ ਕੇ ਦਿਨ-ਰਾਤ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜੋ ਲੋਕ ਫ਼ੂਡ ਸੇਫਟੀ ਅਤੇ ਸਟੈਂਡਰਡ ਐਕਟ ਦੇ ਉਲਟ ਕੰਮ ਕਰ ਰਹੇ ਹਨ, ਦੇ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ’ਚ 140 ਖਾਧ ਪਦਾਰਥਾਂ ਦੇ ਸੈਂਪਲ ਭਰੇ ਗਏ ਸਨ, ਜਿਨ੍ਹਾਂ ’ਚੋਂ 81 ਸੈਂਪਲ ਆਏ ਹਨ। ਸੈਂਪਲ ਫੇਲ੍ਹ ਆਉਣ ’ਤੇ ਵਧੀਕ ਡਿਪਟੀ ਕਮਿਸ਼ਨ ਹਰਪ੍ਰੀਤ ਸਿੰਘ ਦੀ ਅਦਾਲਤ ’ਚ ਕੇਸ ਲਾਏ ਗਏ ਸਨ, ਜਿਨ੍ਹਾਂ ਵੱਲੋਂ ਸਬੰਧਿਤ ਅਦਾਰਿਆਂ ਨੂੰ 16 ਲੱਖ ਦੇ ਜੁਰਮਾਨੇ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ
ਕੀ ਕਹਿੰਦੇ ਹਨ ਅਧਿਕਾਰੀ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਹਮੇਸ਼ਾ ਉਨ੍ਹਾਂ ਦੀ ਟੀਮ ਦਾ ਮਾਰਗਦਰਸ਼ਨ ਕਰਦੇ ਹੋਇਆ ਸਖ਼ਤ ਕਾਰਵਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਮਿਲ ਰਹੇ ਸਹਿਯੋਗ ਸਦਕਾ ਜ਼ਿਲ੍ਹੇ ’ਚ ਪਹਿਲੀ ਵਾਰ ਇੰਨੇ ਵੱਡੇ ਪੱਧਰ’ ਤੇ ਜੁਰਮਾਨੇ ਅਦਾਰਿਆਂ ਨੂੰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚ ਉਹ ਅਦਾਰੇ ਸ਼ਾਮਲ ਹਨ ਜੋ ਕਾਫੀ ਪ੍ਰਸਿੱਧ ਹਨ ਅਤੇ ਪੁਰਾਣੇ ਹਨ ਅਤੇ ਦਸ ਅਦਾਰੇ ਉਹ ਹਨ ਜੋ ਪੈਕੇਟ ਪਾਣੀ ਵੇਚਦੇ ਹਨ। ਜਿਹੜੇ ਅਦਾਰੇ ਜੁਰਮਾਨੇ ਅਦਾ ਨਹੀਂ ਕਰਨਗੇ, ਉਨ੍ਹਾਂ ਅਦਾਰੇ ਸੀਲ ਕੀਤੇ ਜਾਣਗੇ।
ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸਹਾਇਕ ਕਮਿਸ਼ਨਰ
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਪਹਿਲਾਂ ਹੀ ਮਿਲਾਵਟਖੋਰੀ ਖ਼ਿਲਾਫ਼ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਪਰ ਹੁਣ ਤਿਉਹਾਰੀ ਸੀਜ਼ਨ ਆਉਣ ’ਤੇ ਹੋਰ ਮੁਸਤੈਦੀ ਨਾਲ ਨਜਿੱਠਣ ਵਾਸਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਿਲਾਵਟੀ ਮਠਿਆਈ ਬਣਾਉਣ ਅਤੇ ਵੇਚਣ ’ਤੇ ਪਾਬੰਦੀ ਹੈ। ਜੇਕਰ ਆਮ ਜਨਤਾ ਦੇ ਆਲੇ-ਦੁਆਲੇ ਕੋਈ ਵੀ ਅਜਿਹਾ ਕੰਮ ਕਰਦਾ ਹੈ ਤਾਂ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ। ਵਿਭਾਗ ਵੱਲੋਂ ਸਬੰਧਿਤ ਸ਼ਿਕਾਇਤ ਕਰਤਾ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਛੋਟੇ ਅਤੇ ਵੱਡੇ ਅਦਾਰਿਆਂ ਨੂੰ ਅਪੀਲ ਕੀਤੀ ਸਾਫ-ਸੁਥਰਾ ਸਮਾਨ ਵੇਚਣ ਅਤੇ ਬਣਾਉਣ। ਇਸ ਤੋਂ ਇਲਾਵਾ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਪੰਜ ਫੂਡ ਸੇਫਟੀ ਅਧਿਕਾਰੀਆਂ ਨੂੰ ਜ਼ਿਲੇ ਵਿਚ ਖ਼ੇਤਰ ਦੀ ਵੰਡ ਕਰ ਕੇ ਰੋਜ਼ਾਨਾ ਚੈਕਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8