ਸਿਹਤ ਵਿਭਾਗ ਨੇ ਮਲੇਰੀਆ ਤੇ ਡੇਂਗੂ ਸਬੰਧੀ ਕੀਤਾ ਜਾਗਰੂਕ

Sunday, Aug 18, 2024 - 05:25 PM (IST)

ਸਿਹਤ ਵਿਭਾਗ ਨੇ ਮਲੇਰੀਆ ਤੇ ਡੇਂਗੂ ਸਬੰਧੀ ਕੀਤਾ ਜਾਗਰੂਕ

ਲੋਪੋਕੇ (ਸਤਨਾਮ)-ਸਿਵਲ ਸਰਜਨ ਅੰਮ੍ਰਿਤਸਰ ਡਾ. ਸੁਮੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ, ਸੀਨੀਅਰ ਮੈਡੀਕਲ ਅਫਸਰ ਸੀ. ਐੱਚ. ਸੀ. ਲੋਪੋਕੇ ਡਾ. ਕੰਵਰ ਅਜੈ ਸਿੰਘ, ਸਹਾਇਕ ਮਲੇਰੀਆ ਅਫਸਰ ਕੁਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ. ਐੱਮ. ਆਈ. ਰਮਨਦੀਪ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਅੱਜ ਪੁਲਸ ਥਾਣਾ ਲੋਪੋਕੇ ਵਿਖੇ ਪੁਲਸ ਮੁਲਾਜ਼ਮਾਂ ਨੂੰ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ।

ਇਹ ਵੀ ਪੜ੍ਹੋ- BSF ਦੇ ਜਵਾਨ ਨੂੰ ਮੌਤ ਦੇ ਮੂੰਹ 'ਚੋਂ ਖਿੱਚ ਲਿਆਏ ਡਾਕਟਰ, ਅੱਧ ਮਰੀ ਹਾਲਤ 'ਚ ਪਹੁੰਚਿਆ ਸੀ ਹਸਪਤਾਲ

ਇਸ ਮੌਕੇ ਰਮਨਦੀਪ ਸਿੰਘ ਐੱਸ. ਐੱਮ. ਆਈ., ਗੁਰਵੇਲ ਚੰਦ ਅਤੇ ਮਨੋਹਰ ਲਾਲ ਹੈਲਥ ਸੁਪਰਵਾਈਜ਼ਰ ਨੇ ਆਪਣੇ ਘਰਾਂ, ਅਤੇ ਆਲੇ-ਦੁਆਲੇ ਦੀ ਸਾਫ ਸਫਾਈ ਰੱਖਣ, ਗਮਲੇ, ਟਾਇਰ, ਕੂਲਰ, ਕਬਾੜ, ਕੇਸ ਦਰਜ ਕੀਤੀਆਂ ਗੱਡੀਆਂ, ਮੋਟਰਸਾਈਕਲ, ਡਰੰਮ ਆਦਿ ’ਚ ਪਾਣੀ ਜਮ੍ਹਾ ਨਾ ਹੋਣ ਦੇਣ, ਸਾਫ ਸਫਾਈ, ਮਛਰ ਭਜਾਉਣ ਲਈ ਕਰੀਮਾਂ,ਅਗਰਬੱਤੀਆਂ,ਮਛਰਦਾਨੀ ਆਦਿ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ- ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਟੀਮ ਮੈਂਬਰ ਬਲਜੀਤ ਸਿੰਘ ਛੀਨਾ, ਰਾਜਿੰਦਰ ਸਿੰਘ ਬੁੱਟਰ, ਅਵਤਾਰ ਸਿੰਘ, ਕਵਲਜੀਤ ਸਿੰਘ, ਲੁਭਾਇਆ ਰਾਮ ਨੇ ਕੋਈ ਵੀ ਬੁਖਾਰ ਹੋਣ ਦੀ ਸੂਰਤ ’ਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਸਿਹਤ ਕਰਮਚਾਰੀ ਤੋਂ ਮੁਫਤ ਖੂਨ ਦੀ ਜਾਂਚ ਅਤੇ ਇਲਾਜ ਕਰਵਾਉਣ ਸਬੰਧੀ ਜਾਗਰੂਕ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News